ਮਿਲਾਨ (ਦਲਜੀਤ ਮੱਕੜ) -ਇਟਲੀ ਦੇ ਸ਼ਹਿਰ ਬਰੇਸ਼ੀਆ ਜਿਲੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵਿਖੇ ਗੁਰਦੁਆਰਾ ਸਾਹਿਬ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਗੁਰਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ, ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 9 ਸਤੰਬਰ ਦਿਨ ਸ਼ੁੱਕਰਵਾਰ ਸਵੇਰੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ। ਸ਼ਨੀਵਾਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਇਆ ਗਿਆ। ਐਤਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਭੋਗ ਉਪਰੰਤ ਕਥਾ ਵਾਚਕ ਭਾਈ ਗੁਰਭੇਜ ਸਿੰਘ ਆਨੰਦਪੁਰੀ ਅਤੇ ਕਥਾ ਵਾਚਕ ਭਾਈ ਅਮਨਦੀਪ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਨੇ ਆਈਆ ਸੰਗਤਾਂ ਨੂੰ ਜੀ ਆਇਆ ਆਖਿਆ। ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ, ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਕੁਲਬੀਰ ਸਿੰਘ ਮਿਆਣੀ, ਗੁਰਮੁੱਖ ਸਿੰਘ, ਨਿਸ਼ਾਨ ਸਿੰਘ, ਸੁਲੱਖਣ ਸਿੰਘ,ਸਤਪਾਲ ਸਿੰਘ ਜੱਸ,ਬਿੱਲਾ ਬੋਰਗੋ,ਕੁਲਦੀਪ ਸਿੰਘ,ਸਤਪਾਲ ਸਿੰਘ,ਸੁਖਵਿੰਦਰ ਸਿੰਘ,ਲਖਵੀਰ ਸਿੰਘ ਅਤੇ ਵਿੱਕੀ ਆਦਿ ਮੌਜੂਦ ਸਨ।
Boota Singh Basi
President & Chief Editor