ਗੁਰਦੁਆਰਾ ਸਾਹਿਬ ਵਿੱਚ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ

0
395

ਬਿਆਸ, (ਰੋਹਿਤ ਅਰੋੜਾ) -ਗੁਰਦੁਆਰਾ ਸਿੰਘ ਸਭਾ ਸਾਹਿਬ ਬਾਬਾ ਸਾਵਣ ਸਿੰਘ ਨਗਰ ਦੋਲੋ ਨੰਗਲ ਰੋਡ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਉਂਦੇ ਹੋਏ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਅਤੇ ਨੌਜਵਾਨਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਦਸਤਾਰਾਂ ਸਜਾਈਆਂ ਗਈਆਂ। ਸਿੱਖ ਨੌਜਵਾਨਾਂ ਨੂੰ ਇਹ ਸੇਧ ਦੇਣ ਵਾਲਾ ਉਪਰਾਲਾ ਧਰਮ ਪ੍ਰਚਾਰਕ ਭਾਈ ਜਸਪਾਲ ਸਿੰਘ ( ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ) ਦੇ ਉਦਮ ਸਦਕਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਮੁੱਖ ਧਰਮ ਪ੍ਰਚਾਰਕ ਅਤੇ ਕਥਾ ਵਾਚਕ ਗਿਆਨੀ ਜਗਦੇਵ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ। ਗਿਆਨੀ ਜਗਦੇਵ ਸਿੰਘ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ । ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਨਮਾਨਤ ਕੀਤਾ ਗਿਆ। ਸੰਗਰਾਂਦ ਦਾ ਦਿਹਾੜਾ ਮਨਾਉਂਦੇ ਅਤੇ ਦਸਤਾਰ ਸਜਾਉਣ ਮੁਕਾਬਲੇ ਵਿੱਚ ਨਗਰ ਦੀਆਂ ਸਮੂਹ ਸੰਗਤਾਂ, ਗੁਰਦਵਾਰਾ ਸਿੰਘ ਸਭਾ ਪ੍ਰਬੰਧਕ ਕਮੇਟੀ, ਸਰਪੰਚ ਹਰਪ੍ਰੀਤ ਸਿੰਘ ਸੋਨੂੰ ਅਤੇ ਹੋਰ ਵੀ ਸਿੰਘ ਸਾਹਿਬਾਨਾਂ ਵੱਲੋਂ ਹਾਜਰੀ ਭਰੀ ਗਈ । ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

LEAVE A REPLY

Please enter your comment!
Please enter your name here