ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਗਰੀਬ ਅਤੇ ਹੁਨਰਮੰਦ ਵਿਦਿਆਰਥੀਆਂ ਦੇ ਮਸੀਹਾ ਸ. ਜਸਵਿੰਦਰ ਸਿੰਘ ਯੂ.ਕੇ. ਵਾਲਿਆਂ ਵੱਲੋਂ ਸਮਾਗਮ ਕਰਵਾਇਆ

0
169

ਮਿਲਾਨ (ਦਲਜੀਤ ਮੱਕੜ) ਇਟਲੀ ਚ ਜਿਲਾ ਬਰੇਸ਼ੀਆ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਿੰਘ ਸਭਾ ਫਲੇਰੋ ਬਰੇਸ਼ੀਆਂ ਵਿਖੇ ਗਰੀਬ ਅਤੇ ਹੁਨਰਮੰਦ ਵਿਦਿਆਰਥੀਆਂ ਦੇ ਮਸੀਹਾ ਸ. ਜਸਵਿੰਦਰ ਸਿੰਘ ਯੂ.ਕੇ. ਵਾਲਿਆਂ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਸ਼ਿਰਕਤ ਕੀਤੀ। ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਰਖਵਾਏ ਗਏ। ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ। ਐਤਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਚੰਚਲ ਸਿੰਘ ਜੀ ਤੋਂ ਇਲਾਵਾ ਭਾਈ ਬਚਨ ਸਿੰਘ ਜੀ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆਂ ਅਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਗੁਰੁ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਮੁੱਖ ਸੇਵਾਦਾਰ ਸ. ਸੁਰਿੰਦਰਜੀਤ ਸਿੰਘ ਪੰਡੋਰੀ, ਉੱਪ ਪ੍ਰਧਾਨ ਬਲਕਾਰ ਸਿੰਘ ਘੋੜੇਸ਼ਾਹਵਾਨ ਅਤੇ ਸਕੱਤਰ ਸ਼ਰਨਜੀਤ ਸਿੰਘ ਠਾਕਰੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਵੱਖ ਵੱਖ ਦਿਹਾੜਿਆਂ ਨੂੰ ਸਮਰਪਿਤ ਸਮਾਗਮ ਉਲੀਕੇ ਜਾਂਦੇ ਹਨ। ਸੰਗਤ ਦੇ ਸਹਿਯੋਗ ਨਾਲ ਨਿਰੰਤਰ ਸੇਵਾਵਾਂ ਚੱਲ ਰਹੀਆਂ ਹਨ। ਇਸ ਹਫਤੇ ਗਰੀਬ ਅਤੇ ਹੁਨਰਮੰਦ ਵਿਿਦਆਰਥੀਆਂ ਦੇ ਮਸੀਹਾ ਸ. ਜਸਵਿੰਦਰ ਸਿੰਘ ਯੂ.ਕੇ. ਵਾਲਿਆਂ ਵੱਲੋਂ ਸਮਾਗਮ ਕਰਵਾਇਆ ਗਿਆ।ਸ. ਜਸਵਿੰਦਰ ਸਿੰਘ ਯੂ.ਕੇ. ਵਾਲਿਆਂ ਵੱਲੋਂ ਪੰਜਾਬ ਵਿੱਚ ਬੱਚਿਆ ਦੀ ਫਰੀ ਪੜਾਈ ਲਈ ਵੱਖ ਵੱਖ ਸਕੂਲ਼ ਖੋਲੇ ਗਏ ਹਨ। ਜੋ ਕਿ ਸ਼ਲਾਘਾਯੋਗ ਹਨ। ਉਹਨਾਂ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਿਆਂ ਜਾਣਾ ਚਾਹੀਦਾ ਹੈ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਸਮਾਗਮ ਵਿੱਚ ਪ੍ਰਬੰਧਕ ਕਮੇਟੀ ਗੁਰਦਵਾਰਾ ਸਿੰਘ ਸਭਾ ਫਲੇਰੋ ਵਿਖੇ ਮੁੱਖ ਸੇਵਾਦਾਰ ਸੁਰਿੰਦਰ ਜੀਤ ਸਿੰਘ ਪੰਡੋਰੀ,ਵਾਇਸ ਸੇਵਾਦਾਰ ਬਲਕਾਰ ਸਿੰਘ ਘੋੜੇਸ਼ਾਹਵਾਨ,ਖ਼ਜ਼ਾਨਚੀ ਅਤੇ ਸੈਕਟਰੀ ਸ਼ਰਨਜੀਤ ਸਿੰਘ ਠਾਕਰੀ,ਲੰਗਰ ਸੇਵਾਦਾਰ ਨਿਸ਼ਾਨ ਸਿੰਘ ਭਦਾਸ,ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਚੌਹਾਨ,ਸ. ਕੁਲਵੰਤ ਸਿੰਘ ਬੱਸੀ, ਵਾਇਸ ਖ਼ਜ਼ਾਨਚੀ ਸ ਸਵਰਨ ਸਿੰਘ ਲਾਲੇਵਾਲ, ਸ ਮਹਿੰਦਰ ਸਿੰਘ ਮਾਜਰਾ,ਸ. ਲਖਵਿੰਦਰ ਸਿੰਘ ਬੈਰਗਾਮੋ, ਸ ਭੁਪਿੰਦਰ ਸਿੰਘ ਰਾਏਵਲੀ,ਸ ਬਲਕਾਰ ਸਿੰਘ ਅਕਾਲਾ,ਜਸਵਿੰਦਰ ਸਿੰਘ ਗੇਦੀ,ਸ. ਭਗਵਾਨ ਸਿੰਘ ਅਕਾਲਾ ਆਦਿ ਹਾਜਿਰ ਹੋਏ ਅੰਤ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗਰੀਬ ਅਤੇ ਹੁਨਰਮੰਦ ਵਿਦਿਆਰਥੀਆਂ ਦੇ ਮਸੀਹਾ ਸ. ਜਸਵਿੰਦਰ ਸਿੰਘ ਯੂ.ਕੇ. ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

LEAVE A REPLY

Please enter your comment!
Please enter your name here