ਮਿਲਾਨ (ਦਲਜੀਤ ਮੱਕੜ) ਇਟਲੀ ਦੇ ਸ਼ਹਿਰ ਬਰੇਸ਼ੀਆ ਵਿੱਚ ਸਥਿਤ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆ ਦੀ 48ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜਾ ਸਮਾਗਮ ਕਰਵਾਇਆ ਗਿਆ।ਇਹਨਾਂ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜਰੀ ਭਰੀ। ਤਿੰਨੇ ਦਿਨੀ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦੇ ਨਿਰੰਤਰ ਪ੍ਰਵਾਹ ਚੱਲੇ। ਸ਼ੁੱਕਰਵਾਰ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ਼ਨੀਵਾਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ। ਐਤਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈਡ ਗ੍ਰੰਥੀ ਭਾਈ ਦਵਿੰਦਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਜਿਸ ਉਪਰੰਤ ਪੰਥ ਦੇ ਪ੍ਰਸਿੱਧ ਢਾਡੀ ਸੁਖਵੀਰ ਸਿੰਘ ਭੌਰ ਦੇ ਢਾਡੀ ਜੱਥੇ ਨੇ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆ ਦੀ ਜੀਵਨੀ ਨਾਲ ਸੰਬੰਧਿਤ ਢਾਡੀ ਵਾਰਾਂ ਸਰਵਣ ਕਰਾਈਆਂ ਅਤੇ ਅੰਤ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਸ਼ਹੀਦ ਨੂੰ ਯਾਦ ਕਰਦਿਆਂ ਜੋਸ਼ੀਲ਼ੀ ਵਾਰ ਦਾ ਗਾਇਨ ਕੀਤਾ। ਇਸ ਮੋਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਸੰਗਤਾਂ ਦੁਆਰਾ ਵੱਖ ਵੱਖ ਤਰਾਂ ਦੇ ਲੰਗਰਾਂ ਦੇ ਸਟਾਲ ਲਗਾਏ ਗਏ। ਇਸ ਮੌਕੇ ਵੱਖ ਵੱਖ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਜਿਨ੍ਹਾਂ ਸ਼ਖਸੀਅਤਾਂ ਦੇ ਦਿਹਾੜਿਆਂ ਨੂੰ ਸ਼ਰਧਾ ਭਾਵਨਾ ਨਾਲ ਮਨਾਉਂਦੇ ਹਾਂ, ਉਨ੍ਹਾਂ ਦੇ ਪਾਏ ਹੋਏ ਪੂਰਨਿਆਂ ‘ਤੇ ਚੱਲਦਿਆਂ ਗੁਰੂ ਗ੍ਰੰਥ ਸਾਹਿਬ ਤੋਂ ਸਿੱਖਿਆ ਲੈ ਕੇ ਗੁਰਸਿੱਖੀ ਜੀਵਨ ਬਿਤਾਉਣ ਲਈ ਅੰਮ੍ਰਿਤ ਦੀ ਦਾਤ ਲੈ ਕੇ ਗੁਰੂ ਦੇ ਸਿੰਘ ਸਜਣਾ ਚਾਹੀਦਾ ਹੈ। ਅੱਜ ਬੱਚਿਆ ਨੂੰ ਗੁਰਬਾਣੀ ਅਤੇ ਗੁਰਮੱਖੀ ਨਾਲ ਜੋੜਨ ਲਈ ਉਪਰਾਲੇ ਕਰਨ ਦੀ ਵੱਡੀ ਲੋੜ ਹੈ। ਇਸ ਮੌਕੇ ਗੁਰਮੇਲ ਸਿੰਘ ਮੁਲਤਾਨੀ, ਲੱਖਵਿੰਦਰ ਸਿੰਘ ਲੱਖਾ, ਡਾਕਟਰ ਹਰਜਿੰਦਰ ਸਿੰਘ, ਮੇਹਰ ਸਿੰਘ ਗਿਆਨੀ, ਬਲਵੀਰ ਸਿੰਘ ਫੌਜੀ, ਗੁਰਦੇਵ ਸਿੰਘ ਗੇਦੀ, ਬਾਈ ਕੁਲਵੰਤ ਸਿੰਘ,ਬਲਵਿੰਦਰ ਸਿੰਘ ਚੀਕਾ (ਬਰੇਸ਼ੀਆ ਕਮੂਨੇ ਦੀ ਕਮੇਟੀ ਦੇ ਸਲਾਹਕਾਰ ਮੈਂਬਰ), ਜੀਤ ਫੌਜੀ, ਸੁਰਜੀਤ ਸਿੰਘ ਸੀਤਾ, ਮੱਖਣ ਸਿੰਘ, ਬੱਬੂ ਹਸਨਪੁਰ, ਸੋਨੂੰ ਮਾਂਡੀ, ਹੈਰੀ ਅੰਬਾਲਾ, ਬੀਸਾ ਮੰਡੀ, ਇੰਦਰਜੀਤ ਸਿੰਘ ਪਟਿਆਲਾ ਆਦਿ ਅਤੇ ਲੰਗਰ ਕਮੇਟੀ ਦੇ ਸਮੂਹ ਸੇਵਾਦਾਰ ਸੇਵਾ ਲਈ ਹਾਜਿਰ ਹੋਏ।
Boota Singh Basi
President & Chief Editor