ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੀਆਂ ਤਿੰਨ ਮੰਡੀਆਂ ਦਾ ਦੌਰਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਤਰਜੀਹ: ਮੀਤ ਹੇਅਰ
ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੀਆਂ ਤਿੰਨ ਮੰਡੀਆਂ ਦਾ ਦੌਰਾ
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਤਰਜੀਹ: ਮੀਤ ਹੇਅਰ
ਦਲਜੀਤ ਕੌਰ
ਸੰਗਰੂਰ, 21 ਅਪ੍ਰੈਲ, 2024: ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਗਰੂਰ ਸ਼ਹਿਰ, ਭਵਾਨੀਗੜ੍ਹ ਤੇ ਘਰਾਚੋਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੀਤ ਹੇਅਰ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਜੋ ਪ੍ਰਬੰਧਾਂ ਤੋਂ ਸੰਤੁਸ਼ਟ ਜਾਪੇ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਖੇਤਾਂ ਲਈ ਪ੍ਰਾਪਤ ਮਾਤਰਾ ਵਿੱਚ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ।ਨਹਿਰੀ ਸਿੰਜਾਈ ਦੇ ਬਿਹਤਰ ਪ੍ਰਬੰਧਾਂ ਰਾਹੀਂ ਟੇਲਾਂ ਤੱਕ ਪਾਣੀ ਲਿਜਾਇਆ ਗਿਆ।ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਇਸ ਵਾਰ ਵੀ ਮੰਡੀਆਂ ਚੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਅਤੇ 48 ਘੰਟਿਆਂ ਦੇ ਅੰਦਰ ਭੁਗਤਾਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚੋਂ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਵੀ ਹਾਜ਼ਰ ਸਨ।