ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬਜਟ ਵਿਸ਼ੇ ‘ਤੇ ਸੈਮੀਨਾਰ

0
19
ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬਜਟ ਵਿਸ਼ੇ ‘ਤੇ ਸੈਮੀਨਾਰ
ਬਜਟ ਦੀ ਅਹਿਮੀਅਤ ਤੋਂ ਵਿਦਿਆਰਥੀਆਂ ਨੂੰ ਕਰਵਾਇਆ ਜਾਣੂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,26 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਅਰਥਸ਼ਾਸਤਰ ਵਿਭਾਗ ਵੱਲੋਂ ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਜਟ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਸ.ਗੁਰਦਿਆਲ ਸਿੰਘ ਮੀਤ ਸਕੱਤਰ ਵਿੱਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਜਦਕਿ ਸ.ਮਨਿੰਦਰਮੋਹਨ ਸਿੰਘ ਇੰਟਰਨਲ ਆਡੀਟਰ ਵਿੱਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਤੌਰ ਵਿਸ਼ੇਸ਼ ਮਹਿਮਾਨ ਅਤੇ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਵਲੋਂ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਬਜਟ ਦੀ ਅਹਿਮੀਅਤ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਕਾਲਜ ਦੇ ਪ੍ਰੋ।ਬਲਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨਾਲ ਆਮ ਬੱਜਟ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।ਸ.ਮਨਿੰਦਰਮੋਹਨ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਸਬੰਧੀ ਵਿਦਿਆਰਥੀਆਂ ਨੂੰ  ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਦੇ ਵੱਖ-ਵੱਖ ਮੱਦਾਂ ਬਾਰੇ ਜਾਣਕਾਰੀ ਦਿੱਤੀ।ਸ.ਗੁਰਦਿਆਲ ਸਿੰਘ ਨੇ ਅਜਿਹਾ ਪ੍ਰੋਗਰਾਮ ਉਲੀਕਣ ਲਈ ਕਾਲਜ ਪ੍ਰਿੰਸੀਪਲ ਅਤੇ ਸਟਾਫ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪ੍ਰੋ.ਹਿੰਮਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਅੰਤ ਵਿੱਚ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਵੱਲੋਂ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਾਲਜ ਦਾ ਸਮੁੱਚਾ ਹਾਜ਼ਰ ਸੀ।

LEAVE A REPLY

Please enter your comment!
Please enter your name here