ਚੋਹਲਾ ਸਾਹਿਬ/ਤਰਨਤਾਰਨ,2 ਸਤੰਬਰ (ਰਾਕੇਸ਼ ਨਈਅਰ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੂੰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ’ ਵਿਸ਼ੇ ਬਾਰੇ ਜਾਣਕਾਰੀ ਦੇਣ ਲਈ ਕਾਲਜ ਦੇ ਧਾਰਮਿਕ ਸਿੱਖਿਆ ਵਿਭਾਗ ਵੱਲੋ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਕਾਲਜ ਦੇ ਧਾਰਮਿਕ ਸਿੱਖਿਆ ਵਿਭਾਗ ਦੇ ਮੈਡਮ ਕਿਰਨਜੀਤ ਕੌਰ ਵੱਲੋਂ ਸਭ ਤੋਂ ਪਹਿਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸਮੁੱਚੇ ਵਿਦਿਆਰਥੀਆਂ ‘ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ।ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ।ਪ੍ਰੋਫੈਸਰ ਕਿਰਨਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਪਾਦਿਤ ਕਰਨ ਤੇ ਉਸ ਵਿੱਚ ਸ਼ਾਮਿਲ ਭਗਤਾਂ ਤੇ ਗੁਰੂ ਸਾਹਿਬਾਨ ਦੀ ਬਾਣੀ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।ਉਨ੍ਹਾ ਦੱਸਿਆ ਕਿ ਸਿੱਖ ਧਰਮ ਦੀ ਰਹਿਨੁਮਾਈ ਲਈ ਗੁਰੂ ਅਰਜਨ ਦੇਵ ਜੀ ਵੱਲੋਂ 1604 ਈ. ਨੂੰ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਅੱਜ ਸਮੁੱਚਾ ਸਿੱਖ ਜਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਨੁਸਾਰ ਸੁਚੱਜੀ ਜੀਵਨ ਜਾਂਚ ਸਿੱਖ ਰਿਹਾ ਹੈ।ਉਨਾਂ ਵਿਦਿਆਰਥੀਆਂ ਨੂੰ ਸਿੱਖੀ ਆਸ਼ੇ ਅਨੁਸਾਰ ਜੀਵਨ ਜੀਅ ਕੇ ਅੱਗੇ ਵਧਣ ਦੀ ਸਿੱਖਿਆ ਦਿੱਤੀ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜਿਰ ਸੀ।
Boota Singh Basi
President & Chief Editor