ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ

0
101

ਚੋਹਲਾ ਸਾਹਿਬ/ਤਰਨਤਾਰਨ,14 ਮਈ (ਰਾਕੇਸ਼ ਨਈਅਰ)
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਫਲਤਾਪੂਰਵਕ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ.ਕਵਲਜੀਤ ਕੌਰ ਦੀ ਯੋਗ ਅਗਵਾਈ ਹੇਠ ‘ਮਾਂ ਦਿਵਸ’ ਨੂੰ ਸਬੰਧਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹਕੇ ਹਿੱਸਾ ਲੈਂਦੇ ਹੋਏ ਆਪਣੇ-ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾ.ਕਵਲਜੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ,ਜਿਹਨਾਂ ਵਿੱਚ ਕਾਰਡ ਮੇਕਿੰਗ,ਪੋਸਟਰ ਮੇਕਿੰਗ,ਗੀਤ,ਕਵਿਤਾ,ਭਾਸ਼ਣ,ਕੋਰੀਓਗ੍ਰਾਫੀ,ਗਰੁੱਪ ਡਾਂਸ ਆਦਿ ਪ੍ਰਮੁੱਖ ਸਨ।ਪ੍ਰਿੰਸੀਪਲ ਡਾ.ਕਵਲਜੀਤ ਕੌਰ ਨੇ ਕਿਹਾ ਕਿ ਸਾਡੀ ਸਭ ਦੀ ਜਿੰਦਗੀ ਵਿੱਚ ਮਾਂ ਦਾ ਬਹੁਤ ਅਹਿਮ ਰੋਲ ਹੈ ਅਤੇ ਉਸਦਾ ਦੇਣ ਅਸੀਂ ਪੂਰੀ ਜਿੰਦਗੀ ਨਹੀਂ ਦੇ ਸਕਦੇ।ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ਉਦੇਸ਼ ਹਰ ਵਿਦਿਆਰਥੀ ਨੂੰ ਆਪਣੀ ਮਾਂ ਲਈ ਆਪਣੇ ਫਰਜ਼ਾਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਚੰਗੇ ਵਿਦਿਆਰਥੀ ਹੋਣ ਦੇ ਨਾਲ ਨਾਲ ਸੁਹਿਰਦ ਔਲਾਦ ਵੀ ਬਣ ਸਕਣ।ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਕਾਲਜ ਪ੍ਰਿੰਸੀਪਲ ਵੱਲੋਂ ਇਨਾਮ ਤਕਸੀਮ ਕੀਤੇ ਗਏ।ਸਟੇਜ ਸਕੱਤਰ ਦੀ ਭੂਮਿਕਾ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਬਾਖੂਬੀ ਨਿਭਾਈ ਗਈ।ਇਸ ਸਮੇਂ ਕਾਲਜ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸੀ।

LEAVE A REPLY

Please enter your comment!
Please enter your name here