ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦਾ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ

0
73
ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦਾ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ
ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਵਿਦਿਆਰਥੀ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਜ਼ਿੰਦਗੀ ਵਿੱਚ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਰਹਿਣ ਯਤਨਸ਼ੀਲ-ਜਥੇ.ਕਰਮੂੰਵਾਲਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,27 ਅਪ੍ਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਸ਼ਨੀਵਾਰ ਨੂੰ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਵਿੱਚ ਵਿੱਦਿਅਕ ਸ਼ੈਸ਼ਨ 2023-2024 ਦੌਰਾਨ ਅਕਾਦਮਿਕ ਤੇ ਸਹਿ ਅਕਾਦਮਿਕ ਗਤੀਵਿਧੀਆਂ ਵਿੱਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਦਾ ਅਰੰਭ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਕੰਵਲਜੀਤ ਕੌਰ ਵੱਲੋਂ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਾਲਜ ਦੀ ਸਾਲਾਨਾ ਰਿਪੋਰਟ ਸਾਂਝੀ ਕੀਤੀ ਗਈ ਅਤੇ ਵੱਖ-ਵੱਖ ਕਲਾਸਾਂ ਵਿੱਚੋਂ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਮਾਪਿਆ ਨੂੰ ਵਧਾਈ ਦਿੱਤੀ।ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਅਤੇ ਇਮਾਨਦਾਰੀ ਨਾਲ ਜ਼ਿੰਦਗੀ ਵਿੱਚ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕਰਦਿਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਅਤੇ ਉਨ੍ਹਾਂ ਨਾਲ ਆਏ ਮਾਤਾ-ਪਿਤਾ ਨੂੰ ਵਧਾਈ ਦਿੱਤੀ।ਕਾਲਜ ਦੇ ਬੀਏ,ਬੀਐਸਸੀ,ਬੀਸੀਏ,ਬੀਕਾਮ ਭਾਗ ਪਹਿਲਾ,ਭਾਗ ਦੂਜਾ ਅਤੇ ਭਾਗ ਤੀਜਾ ਅਤੇ 10+2 ਤੇ 10+1 ਸਾਇੰਸ,ਕਾਮਰਸ ਅਤੇ ਆਰਟਸ ਕਲਾਸਾਂ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਯੂਥ ਫੈਸਟੀਵਲ ਵਿੱਚੋਂ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਦੇ ਨਾਲ ਰਜਨਪ੍ਰੀਤ ਕੌਰ,ਕੁਲਵਿੰਦਰ ਕੌਰ,ਲਭਜੋਤ ਕੌਰ,ਅਨੁਰਾਗ,ਜਗਪ੍ਰੀਤ ਸਿੰਘ ਨੂੰ ਸ਼ਾਈਨਿੰਗ ਸਟਾਰ ਆਫ਼ ਦਾ ਕਾਲਜ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਕਾਲਜ ਦੇ ਵਿਦਿਆਰਥੀ ਜਗਪ੍ਰੀਤ ਸਿੰਘ ਨੂੰ ਪਲੇਅਰ ਆਫ ਦਾ ਯੀਅਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ.ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵੀ ਉਚੇਚੇ ਤੌਰ ‘ਤੇ ਸ਼ਾਮਲ ਹੋਏ।ਅਖੀਰ ਵਿੱਚ ਕਾਲਜ ਪ੍ਰੋ.ਹਿੰਮਤ ਸਿੰਘ ਵੱਲੋਂ ਆਏ ਮੁੱਖ ਮਹਿਮਾਨ,ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਹੋਰ ਪਤਵੰਤੇ ਸੱਜਣਾਂ ਦਾ ਕਾਲਜ ਪਹੁੰਚਣ ‘ਤੇ ਧੰਨਵਾਦ ਕੀਤਾ ਗਿਆ।ਪ੍ਰੋਗਰਾਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ.ਜਤਿੰਦਰ ਕੌਰ ਨੇ ਨਿਭਾਈ।ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ।
ਫੋਟੋ ਕੈਪਸ਼ਨ: ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਜਥੇ.ਗੁਰਬਚਨ ਸਿੰਘ ਕਰਮੂੰਵਾਲਾ,ਪ੍ਰਿੰਸੀਪਲ ਡਾ.ਕਵਲਜੀਤ ਕੌਰ ਤੇ ਪ੍ਰੋ.ਹਿੰਮਤ ਸਿੰਘ।(ਫੋਟੋ ਨਈਅਰ ਪੱਤਰਕਾਰ,ਚੋਹਲਾ ਸਾਹਿਬ)

LEAVE A REPLY

Please enter your comment!
Please enter your name here