ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,15 ਸਤੰਬਰ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮਾਣਯੋਗ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇੰਜੀ. ਸੁਖਮਿੰਦਰ ਸਿੰਘ ਡਾਇਰੈਕਟਰ ਐਜੂਕੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ਼੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਾ ਅਯੋਜਨ ਕਰਵਾਇਆ ਗਿਆ। ਇਹ ਸੈਮੀਨਾਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸੰਗਤੀ ਰੂਪ ਵਿਚ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ ਮੌਕੇ ਕਾਲਜ ਪ੍ਰੋ.ਹਿੰਮਤ ਸਿੰਘ ਵਲੋਂ ਆਏ ਹੋਵੇ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਮੁੱਚੀਆਂ ਵਿੱਦਿਅਕ ਸੰਸਥਾਵਾਂ ਵਿਚ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਲੜੀ ਡਾਇਰੈਕਟਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੀ ਗਈ ਹੈ।ਇਸੇ ਲੜੀ ਤਹਿਤ ਅੱਜ ਦੇ ਇਸ ਸੈਮੀਨਾਰ ਵਿਚ ਡਾ. ਗੁਰਤੇਜ ਸਿੰਘ ਸਹਾਇਕ ਡਾਇਰੈਕਟਰ ਵਿਦਿਆ, ਬਹਾਦਰਗੜ੍ਹ ਪਟਿਆਲ਼ਾ ਵਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਗਈ। ਡਾ.ਕਵਲਜੀਤ ਸਿੰਘ ਮੁਖੀ ਪੰਜਾਬੀ ਵਿਭਾਗ,ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਅਤੇ ਸ.ਸੁਖਪਾਲ ਸਿੰਘ ਠੱਠਾ ਪ੍ਰਚਾਰਕ, ਧਰਮ ਪ੍ਰਚਾਰ ਕਮੇਟੀ ਨੇ ਆਪਣੇ ਵਿਸ਼ੇਸ਼ ਲੈਕਚਰਾਂ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਅਜੋਕੇ ਸਮੇਂ ਵਿੱਚ ਉਹਨਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਗੁਰਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਹਿਬਾਨ ਨਾਲ ਸੰਬੰਧਿਤ ਦਿਹਾੜੇ ਮਨਾਉਣ ਦਾ ਮਹੱਤਵ ਸਮਝਾਇਆ। ਕਾਲਜ ਦੇ ਪ੍ਰੋ.ਹਿੰਮਤ ਸਿੰਘ ਵਲੋਂ ਆਏ ਹੋਏ ਸਾਰੇ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ.ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਪੰਜਵੀਂ, ਕਾਲਜ ਦਾ ਸਮੁੱਚਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।
ਫੋਟੋ ਕੈਪਸ਼ਨ: ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ 450 ਸਾਲਾ ਗੁਰਿਆਈ ਅਤੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਡਾ.ਗਰਤੇਜ ਸਿੰਘ ਸਹਾਇਕ ਡਾਇਰੈਕਟਰ ਵਿਦਿਆ ਨੂੰ ਸਨਮਾਨਿਤ ਕਰਦੇ ਹੋਏ ਕਾਲਜ਼ ਦੇ ਪ੍ਰੋ.ਹਿੰਮਤ ਸਿੰਘ ਤੇ ਹੋਰ।