ਕਾਲਜ ਦੇ ਵਿਦਿਆਰਥੀਆਂ ਨੇ ਸੁੰਦਰ ਲਿਖਾਈ ਅਤੇ ਭਾਸ਼ਣ ਮੁਕਾਬਲੇ ਵਿੱਚ ਦੂਜਾ ਤੇ ਤੀਜਾ ਸਥਾਨ ਕੀਤਾ ਹਾਸਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,22 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਸਕੱਤਰ ਵਿਦਿਆ ਸ.ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਅੰਗਦ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਝਾ ਖੇਤਰ ਅਧੀਨ ਆਉਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਹਿੱਸਾ ਲਿਆ।ਇਹਨਾਂ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੁੰਦਰ ਲਿਖਾਈ ਮੁਕਾਬਲੇ ਵਿੱਚ ਦੂਸਰਾ ਅਤੇ ਤੀਜਾ ਸਥਾਨ ਅਤੇ ਭਾਸ਼ਣ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਇਹ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਪ੍ਰੋਫੈਸਰ ਹਿੰਮਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ ਭਾਸ਼ਣ ਮੁਕਾਬਲਿਆਂ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ ਅਤੇ ਇਸ ਤਰ੍ਹਾਂ ਕਾਲਜ ਦੀਆਂ ਵਿਦਿਆਰਥਣਾਂ ਜਗਮਨ ਦੀਪ ਕੌਰ ਅਤੇ ਸੁਖਮਨ ਕੌਰ ਨੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨਾਮ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਨਾਲ ਨਾਲ ਦੂਜੇ ਸਥਾਨ ‘ਤੇ ਰਹੇ ਵਿਦਿਆਰਥੀ ਨੂੰ 1500 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 1100 ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਵਿਦਿਆਰਥੀਆਂ ਦੇ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਵਿਦਿਆਰਥੀਆਂ ਦਾ ਮਨੋਬਲ ਵਧਾਉਣ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀ ਕਿਤਾਬੀ ਗਿਆਨ ਦੇ ਨਾਲ ਨਾਲ ਸਿੱਖ ਧਰਮ ਦੀ ਇਤਿਹਾਸਕ ਜਾਣਕਾਰੀ ਤੇ ਰਹਿਤ ਮਰਿਆਦਾ ਬਾਰੇ ਸਿੱਖਿਆ ਹਾਸਿਲ ਕਰਦੇ ਹਨ।ਉਹਨਾਂ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਲੇ ਪ੍ਰੋ.ਗੁਰਪ੍ਰੀਤ ਕੌਰ ਅਤੇ ਪੰਜਾਬੀ ਵਿਭਾਗ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਇਨਾਮ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਦੌਰਾਨ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ,ਗੁਰੂ ਨਾਨਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ,ਸਤਲਾਣੀ ਸਾਹਿਬ ਕਾਲਜ ਦੇ ਪ੍ਰਿੰਸੀਪਲ ਡਾ.ਰੁਪਿੰਦਰ ਸਿੰਘ,ਮੈਨੇਜਰ ਰਜਿੰਦਰ ਸਿੰਘ ਰੂਬੀ,ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਆਦਿ ਸਖ਼ਸ਼ੀਅਤਾਂ ਹਾਜ਼ਰ ਸਨ।ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ ਵੀ ਹਾਜ਼ਰ ਸੀ।