ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦਾ ਨਤੀਜਾ ਸ਼ਾਨਦਾਰ

0
312
ਚੋਹਲਾ ਸਾਹਿਬ/ਤਰਨਤਾਰਨ,6 ਅਗਸਤ (ਨਈਅਰ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦਾ ਬੀ.ਸੀ.ਏ ਸਮੈਸਟਰ ਛੇਵਾਂ ਕਲਾਸ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਨਤੀਜਾ ਸੌ ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੀ ਵਿਦਿਆਰਥਣ  ਪਰਮੀਤ ਕੌਰ ਨੇ 80.6% ਅੰਕ ਹਾਸਲ ਕਰਕੇ ਪਹਿਲਾ ਸਥਾਨ,ਕੁਲਦੀਪ ਕੌਰ ਨੇ 79.8% ਅੰਕ ਹਾਸਲ ਕਰਕੇ ਦੂਸਰਾ ਅਤੇ ਹਰਵਿਮਲਜੀਤ ਕੌਰ ਨੇ 77.4% ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ।ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਪਹਿਲੀ ਡਵੀਜਨ ਹਾਸਲ ਕੀਤੀ ਹੈ।ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਿੰਸੀਪਲ ਅਤੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ ਗਈ।ਸ.ਸੁਖਮਿੰਦਰ ਸਿੰਘ ਸਕੱਤਰ ਵਿਦਿਆ ਵੱਲੋਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ਼ ਦੇ ਸਿਰ ਬੰਨ੍ਹਦਿਆਂ ਸਮੁੱਚੇ ਪ੍ਰਬੰਧ ਦੀ ਸਰਾਹਣਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਸਮੁੱਚੀਆਂ ਸੰਸਥਾਵਾਂ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿੰਦੀਆਂ ਹਨ।ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਨੇ ਕਿਹਾ ਕਿ ਇਸ ਸਮੇਂ ਕਾਲਜ ਵਿੱਚ ਬੀ.ਸੀ.ਏ, ਬੀ.ਐਸ.ਸੀ(ਕੰਪਿਊਟਰ ਸਾਇੰਸ,ਨਾਨ-ਮੈਡੀਕਲ, ਇਕਨਾਮਿਕਸ), ਬੀ.ਕਾਮ, ਬੀ.ਏ,ਡੀ.ਸੀ.ਏ, ਪੀ.ਜੀ.ਡੀ.ਸੀ.ਏ, ਡੀ.ਐਸ.ਟੀ, ਐਮ.ਐਸ.ਸੀ(ਕੰਪਿਊਟਰ ਸਾਇੰਸ) ਕਲਾਸਾਂ ਵਿੱਚ ਦਾਖਲੇ ਲਈ ਵਿਦਿਆਰਥੀਆਂ ਵਿੱਚ ਭਰਪੂਰ ਉਤਸ਼ਾਹ ਦੇਖਣ ਲਈ ਮਿਲ ਰਿਹਾ ਹੈ।

LEAVE A REPLY

Please enter your comment!
Please enter your name here