ਚੋਹਲਾ ਸਾਹਿਬ/ਤਰਨਤਾਰਨ,29 ਸਤੰਬਰ (ਨਈਅਰ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਸਬੰਧੀ ਚੇਤੰਨਤਾ ਹਿੱਤ ਪ੍ਰੋਗਰਾਮ ਕਰਵਾਇਆ ਗਿਆ ਤਾਂ ਜੋ ਵਿਦਿਆਰਥੀ ਭਗਤ ਸਿੰਘ ਦੇ ਜੀਵਨ ਤੇ ਕੁਰਬਾਨੀਆਂ ਤੋਂ ਵਾਕਿਫ ਹੋ ਸਕਣ ਤੇ ਉਸਦੀਆਂ ਸਿੱਖਿਆਵਾਂ, ਦੇਸ਼ ਭਗਤੀ ਭਾਵਨਾਵਾਂ ਨੂੰ ਆਪਣੇ ਜੀਵਨ ਵਿੱਚ ਅਪਨਾ ਕੇ ਸੱਚੇ ਨਾਗਰਿਕ ਹੋਣ ਦਾ ਸਬੂਤ ਦੇਣ।ਇਸ ਮੌਕੇ ਵਿਦਿਆਰਥੀਆਂ ਵਿੱਚ ਜਾਗ੍ਰਿਤੀ ਲਿਆਉਣ ਹਿੱਤ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ।ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵਿੱਚ ਪੀ.ਟੀ.ਕਰਵਾਈ ਗਈ ਤਾਂ ਜੋ ਸਿਹਤਮੰਦ ਸਮਾਜ ਸਿਰਜ ਸਕਣ।ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਚੇਤੰਨਤਾ ਤਹਿਤ ਸ.ਭਗਤ ਸਿੰਘ ਦੀ ਤਸਵੀਰ ਬਣਾਕੇ ਆਪਣਾ ਹੁਨਰ ਪੇਸ਼ ਕੀਤਾ ਅਤੇ ਲੇਖ ਮੁਕਾਬਲਿਆਂ ਵਿੱਚ ਉਹਨਾਂ ਦੇ ਜੀਵਨ ਤੇ ਆਦੇਸ਼ਾਂ ਬਾਰੇ ਵਿਚਾਰ ਪੇਸ਼ ਕੀਤੇ ਗਏ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.ਕੰਵਲਜੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਪੇਸ਼ਕਾਰੀ ਲਈ ਸ਼ਲਾਘਾ ਕੀਤੀ ਤੇ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਪੇਸ਼ ਕਰਨ ਲਈ ਹੌਂਸਲਾ ਅਫਜਾਈ ਕੀਤੀ।ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ ਹਾਜਰ ਸੀ।
Boota Singh Basi
President & Chief Editor