ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਤੀਜਾ ਸਾਲ) ਦਾ ਸ਼ਾਨਦਾਰ ਨਤੀਜਾ

0
103

ਬੰਗਾ : 11 ਅਪਰੈਲ () ਨਰਸਿੰਗ ਵਿਦਿਆ ਦੀ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਦਾ ਸ਼ਾਨਦਾਰ ਨਤੀਜਾ ਆਇਆ ਹੈ । ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਤੀਜਾ ਸਾਲ) ਸ਼ਾਨਦਾਰ ਨਤੀਜਾ ਆਇਆ ਹੈ, ਇਸ ਪ੍ਰੀਖਿਆ ਵਿਚੋਂ ਪਹਿਲਾ ਸਥਾਨ ਅਮਨਪ੍ਰੀਤ ਕੌਰ ਪੁੱਤਰੀ ਭੁਪਿੰਦਰ ਸਿੰਘ ਤੇ ਸੁਖਵਿੰਦਰ ਕੌਰ ਮਾਹਿਲਪੁਰ, ਜ਼ਿਲ੍ਹਾ ਹੁਸ਼ਿਆਰਪੁਰ, ਦੂਜਾ ਸਥਾਨ ਮਨਦੀਪ ਕੌਰ ਪੁੱਤਰੀ ਮਹਿੰਦਰਪਾਲ ਸਿੰਘ ਤੇ ਕੁਲਦੀਪ ਕੌਰ ਪਿੰਡ ਲਾਦੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਪੁੱਤਰੀ ਜਗਦੀਸ਼ ਕੁਮਾਰ ਤੇ ਨਰਿੰਦਰ ਕੌਰ ਪਿੰਡ ਜਾਡਲਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਦੇ ਹਾਸਲ ਕੀਤਾ ਹੈ। ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ ਐੱਸ ਸੀ ਨਰਸਿੰਗ (ਤੀਜਾ ਸਾਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਕਾਲਜ ਸਟਾਫ ਨੂੰ ਵਧਾਈਆਂ ਦਿੱਤੀਆਂ।
ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਤੇ ਕਲਾਸ ਇੰਚਾਰਜ, ਮੈਡਮ ਪੂਜਾ ਜੱਸੀ, ਮੈਡਮ ਜੋਤਸਨਾ ਕੁਮਾਰੀ, ਮੈਡਮ ਨਵਜੋਤ ਕੌਰ ਸਹੋਤਾ ਅਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here