ਬੰਗਾ 13 ਜਨਵਰੀ
ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਸਮੂਹ ਨਰਸਿੰਗ ਵਿਦਿਆਰਥੀਆਂ ਵੱਲੋਂ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਲੋਹੜੀ ਦੀ ਧੂਣੀ ਨੂੰ ਅਗਨੀ ਦਿਖਾਉਣ ਦੀ ਰਸਮ ਅਦਾ ਕੀਤੀ। ਇਕੱਤਰ ਨਰਸਿੰਗ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਅਤੇ ਸ. ਵਰਿੰਦਰ ਸਿੰਘ ਬਰਾੜ ਐਚ ਆਰ, ਨੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਕਿ ਧੀਆਂ ਨੂੰ ਵੀ ਪੁੱਤਰਾਂ ਵਾਂਗੂ ਪਾਲਿਆ ਜਾਵੇ ਅਤੇ ਲੋਹੜੀ ਦੇ ਤਿਉਹਾਰ ਦੀ ਖ਼ੁਸ਼ੀਆਂ ਨੂੰ ਵਧਾਉਣ ਲਈ ਧੀਆਂ ਦੀ ਲੋਹੜੀ ਵੀ ਪਾਈ ਜਾਣੀ ਚਾਹੀਦੀ ਹੈ। ਉਹਨਾਂ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਕਰਕੇ ਆਪਣੇ ਨਰਸਿੰਗ ਕਾਲਜ ਦਾ ਰੋਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ। ਲੋਹੜੀ ਸਮਾਗਮ ਵਿਚ ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਵੱਲੋਂ ਵਿਦਿਆਰਥੀਆਂ ਲਈ ਸ਼ਾਨਦਾਰ ਲੋਹੜੀ ਸਮਾਗਮ ਕਰਵਾਉਣ ਲਈ ਸਮੂਹ ਕਾਲਜ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ। ਨਰਸਿੰਗ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਮਨਾਉਣ ਮੌਕੇ ਹੋਏ ਸੱਭਿਆਚਾਰਕ ਸਮਾਗਮ ਵਿਚ ਵੱਖ-ਵੱਖ ਕਲਾਸਾਂ ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਲੋਹੜੀ ਦੇ ਗੀਤ ਗਾਏ ਗਏ ਅਤੇ ਗਿੱਧਾ-ਭੰਗੜਾ ਪਾ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਹਨਾਂ ਖੁਸ਼ੀਆਂ ਦੇ ਪਲਾਂ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਦਰਸ਼ਨ ਸਿੰਘ ਮਾਹਿਲ ਕੈਨੇਡਾ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਸ. ਵਰਿੰਦਰ ਸਿੰਘ ਬਰਾੜ ਐਚ ਆਰ(ਐਡਮਿਨ), ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਨਵਜੋਤ ਕੌਰ ਸਹੋਤਾ ਤੋਂ ਇਲਾਵਾ ਸਮੂਹ ਨਰਸਿੰਗ ਕਾਲਜ ਸਟਾਫ਼ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਏ ਜਾਣ ਮੌਕੇ ਦੀਆਂ ਤਸਵੀਰਾਂ