*ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਵਿਖੇ 19 ਨਵੰਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ*

0
52

*ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਵਿਖੇ 19 ਨਵੰਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ*
ਭਾਈ ਜਸਕਰਨ ਸਿੰਘ ਪਟਿਆਲਾ ਅਤੇ  ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਢੋਟੀਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਨਾਲ ਨਿਹਾਲ ਕਰਨਗੇ
ਬੰਗਾ 13 ਨਵੰਬਰ 2024

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਜੁੱਗੋ ਜੁੱਗ ਅਟੱਲ ਧੰਨ-ਧੰਨ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ 19 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ । ਇਹ ਜਾਣਕਾਰੀ ਟਰੱਸਟ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਪ੍ਰਦਾਨ ਕੀਤੀ। ਸ. ਢਾਹਾਂ ਨੇ ਦੱਸਿਆ ਕਿ ਗੁਰਦਆਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 17 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 19 ਨਵੰਬਰ ਦਿਨ  ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਜੀ ਦੇ ਭੋਗ ਸਵੇਰੇ 09.00 ਵਜੇ ਪੈਣਗੇ ਅਤੇ ਇਸ ਉਪਰੰਤ ਮਹਾਨ ਗੁਰਮਤਿ ਸਮਾਗਮ ਦੇ ਸਜੇ ਦੀਵਾਨ ਵਿਚ ਭਾਈ ਜਸਕਰਨ ਸਿੰਘ ਪਟਿਆਲਾ, ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ, ਨਰਸਿੰਗ ਕਾਲਜ ਅਤੇ ਪੈਰਾ ਮੈਡੀਕਲ ਕਾਲਜ  ਦੇ ਵਿਦਿਆਰਥੀ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਮਹਾਨ ਗੁਰਮਤਿ ਸਮਾਗਮ ਵਿਚ  ਗਿਆਨੀ ਸਰਬਜੀਤ ਸਿੰਘ ਢੋਟੀਆਂ ਪ੍ਰਚਾਰਕ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ।  ਮਹਾਨ ਗੁਰਮਤਿ ਸਮਾਗਮ ਦੀ ਜਾਣਕਾਰੀ ਦੇਣ ਮੌਕੇ ਜਥੇਦਾਰ ਸਤਨਾਮ ਸਿੰਘ ਲਾਦੀਆਂ,  ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ ਵੀ ਹਾਜ਼ਰ ਸਨ ।

LEAVE A REPLY

Please enter your comment!
Please enter your name here