ਬੰਗਾ 22 ਨਵੰਬਰ :- ਆਸਟਰੀਆ ਨਿਵਾਸੀ ਸਮਾਜ ਸੇਵਕ ਅਤੇ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵੀਆਨਾ ਦੇ ਮੁੱਖ ਸੇਵਾਦਾਰ ਭਾਈ ਜਗਤਾਰ ਸਿੰਘ ਦਾ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਭਾਈ ਜਗਤਾਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਉਹਨਾਂ ਵੱਲੋਂ ਢਾਹਾਂ ਕਲੇਰਾਂ ਵਿਖੇ ਲੋੜਵੰਦਾਂ ਦੀ ਸਹਾਇਤਾ ਲਈ ਚੱਲ ਰਹੇ ਵੱਖ ਵੱਖ ਸੇਵਾ ਕਾਰਜਾਂ ਵਿਚ ਸਹਿਯੋਗ ਕਰਨ ਲਈ ਹਾਰਦਿਕ ਧੰਨਵਾਦ ਵੀ ਕੀਤਾ । ਡਾ. ਢਾਹਾਂ ਨੇ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਬਲੱਡ ਬੈਂਕ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਅਤੇ ਅਦਾਰਿਆਂ ਦਾ ਦੌਰਾ ਕਰਵਾਇਆ। ਇਸ ਮੌਕੇ ਭਾਈ ਜਗਤਾਰ ਸਿੰਘ ਆਸਟਰੀਆ ਨੇ ਟਰੱਸਟ ਵੱਲੋਂ ਇਲਾਕੇ ਵਿਚ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ ਅਤੇ ਪਿਛਲੇ ਸਮੇਂ ਵਾਂਗ ਭਵਿੱਖ ਵਿਚ ਵੀ ਟਰੱਸਟ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ । ਉਹਨਾਂ ਆਸਟਰੀਆ ਦੀਆਂ ਸੰਗਤਾਂ ਵੱਲੋਂ ਹਸਪਤਾਲ ਦੇ ਚਾਲੀ ਸਾਲਾਂ ਦੇ ਕਰਵਾਏ ਸ਼ਾਨਦਾਰ ਸਮਾਗਮਾਂ ਦੀਆਂ ਵਧਾਈਆਂ ਵੀ ਦਿੱਤੀਆਂ । ਇਸ ਮੌਕੇ ਉਹਨਾਂ ਨੂੰ ਸਿਰੋਪਾਉ ਤੇ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਵਰਨਣਯੋਗ ਪਿੰਡ ਸੂਨੀ ਦੇ ਜੱਦੀ ਅਤੇ ਹੁਣ ਵੀਆਨਾ ਆਸਟਰੀਆ ਦੇ ਵਾਸੀ ਭਾਈ ਜਗਤਾਰ ਸਿੰਘ ਦੇ ਪ੍ਰਸਿੱਧ ਸਮਾਜ ਸੇਵਕ, ਧਾਰਮਿਕ ਸ਼ਖਸ਼ੀਅਤ ਅਤੇ ਦਾਨੀ ਹਨ । ਇਸ ਮੌਕੇ ਪ੍ਰੌ: ਹਰਬੰਸ ਸਿੰਘ ਬੋਲੀਨ ਡਾਇਰੈਕਟਰ ਸਿੱਖਿਆ, ਸ. ਮਹਿੰਦਰ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਭਾਈ ਜਗਤਾਰ ਸਿੰਘ ਆਸਟਰੀਆ ਦਾ ਸਨਮਾਨ ਕਰਦੇ ਹੋਏ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ
Boota Singh Basi
President & Chief Editor