ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਕ ਮਹੀਨੇ ਦਾ ਰਿਆਇਤੀ ਸਰਜਰੀ ਕੈਂਪ ਅੱਜ ਤੋਂ ਆਰੰਭ

0
161

ਬੰਗਾ  01 ਦਸੰਬਰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਮਹੀਨੇ ਦਾ ਰਿਆਇਤੀ ਸਰਜਰੀ ਕੈਂਪ ਦਾ ਅੱਜ ਸ਼ੁੱਭ ਆਰੰਭ ਹੋ ਗਿਆ ਹੈ । ਜਿਸ ਦੇ ਪਹਿਲੇ ਦਿਨ 30 ਤੋਂ ਵੱਧ ਮਰੀਜ਼ਾਂ ਨੇ ਜਨਰਲ ਅਪਰੇਸ਼ਨਾਂ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ ਡਾ ਨਵਜੋਤ ਸਿੰਘ ਸਹੋਤਾ ਐਮ ਐਸ ਤੋਂ ਚੈਕਅੱਪ ਕਰਵਾਇਆ । ਡਾ ਨਵਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵਲੋਂ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਮਹੀਨੇ ਦਾ ਰਿਆਇਤੀ ਦਰਾਂ ਤੇ ਅਪਰੇਸ਼ਨਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ ।  ਡਾ ਨਵਜੋਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਿਸ਼ੇਸ਼ ਰਿਆਇਤੀ ਸਰਜਰੀ ਕੈਂਪ ਵਿਚ ਦੂਰਬੀਨ ਰਾਹੀਂ ਪਿੱਤੇ ਦੀ ਪੱਥਰੀ, ਬਵਾਸੀਰ, ਭੰਗਦਰ, ਫਿਸ਼ਰ, ਅਪੈਂਡਿਕਸ ਦੇ ਅਪਰੇਸ਼ਨਾਂ ਤੋਂ ਇਲਾਵਾ ਹਰਨੀਆ ਅਤੇ ਹਾਈਡਰੋਸੀਲ ਦੇ ਅਪਰੇਸ਼ਨ ਬਹੁਤ ਹੀ ਰਿਆਇਤੀ ਦਰਾਂ ਤੇ ਕੀਤੇ ਜਾਣਗੇ। ਹਸਪਤਾਲ ਪ੍ਰਬੰਧਕ ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰਜਰੀ ਵਿਭਾਗ ਵਿਚ ਹਰ ਤਰ੍ਹਾਂ ਦੇ ਵੱਡੇ ਅਤੇ ਛੋਟੇ ਅਪਰੇਸ਼ਨ ਕਰਨ ਲਈ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰ ਹਨ । ਉਹਨਾਂ ਇਲਾਕਾ ਨਿਵਾਸੀਆਂ ਨੂੰ  ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਜਾ ਰਹੇ ਇਕ ਮਹੀਨੇ ਦੇ ਰਿਆਇਤੀ ਸਰਜਰੀ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ,  ਡਾ ਨਵਜੋਤ ਸਿੰਘ ਸਹੋਤਾ,  ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।  

LEAVE A REPLY

Please enter your comment!
Please enter your name here