ਬੰਗਾ : 10 ਮਾਰਚ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਔਰਤਾਂ ਦੀਆਂ ਬਿਮਾਰੀਆਂ ਅਤੇ ਬਾਂਝਪਣ ਦੇ ਮਾਹਿਰ ਡਾ. ਆਰ ਕੇ ਅਮਨਦੀਪ ਐਮ ਐਸ (ਗਾਇਨੀ) ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਆਰੰਭ ਕਰ ਦਿੱਤਾ ਹੈ। ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਪ੍ਰੈੱਸ ਨੂੰ ਦਿੱਤੀ। ਉਹਨਾਂ ਨੇ ਦੱਸਿਆ ਕਿ ਡਾ. ਆਰ ਕੇ ਅਮਨਦੀਪ ਐਮ ਐਸ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਐਮ ਐਸ.(ਗਾਇਨੀ) ਦੀ ਡਿਗਰੀ ਪ੍ਰਾਪਤ ਕੀਤੀ ਹੋਈ ਹੈ। ਡਾਕਟਰ ਸਾਹਿਬ ਵੱਲੋਂ ਔਰਤਾਂ ਦੀਆਂ ਹਰ ਤਰ੍ਹਾਂ ਦੀਆਂ ਸਰੀਰਿਕ ਬਿਮਾਰੀਆਂ ਦਾ ਇਲਾਜ, ਹਰ ਤਰ੍ਹਾਂ ਦੇ ਜਣੇਪੇ, ਵੱਡੇ ਆਪਰੇਸ਼ਨਾਂ, ਦਰਦ ਰਹਿਤ ਡਲਿਵਰੀ, ਬਾਂਝਪਣ (ਇਨਫਰਟੀਲਿਟੀ) ਦਾ ਇਲਾਜ, ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦਾ ਇਲਾਜ ਦਾ ਆਧੁਨਿਕ ਢੰਗ ਕੀਤਾ ਜਾਂਦਾ ਹੈ। ਸ. ਕਾਹਮਾ ਨੇ ਦੱਸਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਔਰਤਾਂ ਦੇ ਵਿਭਾਗ ਵਿਚ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਕਰਨ ਦਾ ਵਧੀਆ ਪ੍ਰਬੰਧ ਹੈ। ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾਕਟਰ ਸਾਹਿਬ ਦੀ ਉਪਲੱਭਤਾ 24 ਘੰਟੇ ਹੈ। ਸ. ਕਾਹਮਾ ਨੇ ਦੱਸਿਆ ਕਿ ਹਸਪਤਾਲ ਵਿਖੇ ਛੋਟੇ ਨਵਜਨਮੇ ਬੱਚਿਆਂ ਦੀ ਵਧੀਆ ਸਾਂਭ-ਸੰਭਾਲ ਲਈ ਆਧੁਨਿਕ ਮਸ਼ੀਨਾਂ ਅਤੇ ਯੰਤਰ ਵੀ ਉਪਲੱਬਧ ਹਨ। ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਡਾ. ਆਰ ਕੇ ਅਮਨਦੀਪ ਦੀਆਂ ਵਧੀਆ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ। ਵਰਨਣਯੋਗ ਹੈ ਕਿ ਪਿੰਡ ਲੰਗੜੋਆ(ਨਵਾਂਸ਼ਹਿਰ) ਦੀ ਜੰਮਪਲ ਡਾ. ਆਰ ਕੇ ਅਮਨਦੀਪ ਐਮ ਐਸ (ਗਾਇਨੀ) ਇਸ ਤੋਂ ਪਹਿਲਾਂ ਸਰਕਾਰੀ ਮੈਡੀਕਲ ਕਾਲਜ ਸੈਕਟਰ 32 ਚੰਡੀਗੜ੍ਹ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਸ੍ਰੀ ਬਾਵਾ ਲਾਲ ਜੀ ਚੈਰੀਟੇਬਲ ਹਸਪਤਾਲ ਬਟਾਲਾ ਵਿਖੇ ਵੀ ਆਪਣੀਆਂ ਸ਼ਾਨਦਾਰ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ।
Boota Singh Basi
President & Chief Editor