ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਵਿਖੇ ਪਹਿਲੀ ਸਿੱਖ ਮੈਂਬਰ ਪਾਰਲੀਮੈਂਟ ਪੈਮ ਗੋਸਲ ਦਾ ਸਨਮਾਨ

0
358

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-ਸਿੱਖ ਭਾਈਚਾਰੇ ਨੂੰ ਆਪਣੇ ਬੱਚਿਆਂ ਨੂੰ ਸਰਗਰਮ ਸਿਆਸਤ ਦਾ ਹਿੱਸਾ ਜਰੂਰ ਬਣਾਉਣਾ ਚਾਹੀਦਾ ਹੈ ਤਾਂ ਜੋ ਹਾਂ-ਪੱਖੀ ਸਿਆਸਤ ਦਾ ਪਲੜਾ ਭਾਰੀ ਕੀਤਾ ਜਾ ਸਕੇ। ਮੈਂ ਪਹਿਲੀ ਸਿੱਖ ਐੱਮ ਐੱਸ ਪੀ ਜਰੂਰ ਬਣੀ ਹਾਂ, ਪਰ ਮੇਰੀ ਇੱਛਾ ਹੈ ਕਿ ਮੈਥੋਂ ਬਾਅਦ ਖੜੋਤ ਨਹੀਂ ਆਉਣੀ ਚਾਹੀਦੀ।’’, ਉਕਤ ਵਿਚਾਰਾਂ ਦਾ ਪ੍ਰਗਟਾਵਾ ਸਕਾਟਲੈਂਡ ਵਿੱਚ ਪਹਿਲੀ ਸਿੱਖ ਮੈਂਬਰ ਪਾਰਲੀਮੈਂਟ ਪੈਮ ਗੋਸਲ ਨੇ ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਪੈਮ ਗੋਸਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੇ ਨਾਲ ਨਾਲ ਗੁਰਦੁਆਰਾ ਸਾਹਿਬ ਦੇ 40ਵੇਂ ਸਥਾਪਨਾ ਦਿਵਸ ਦੀ ਵਧਾਈ ਦੇਣ ਪਹੁੰਚੇ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਮੀਤ ਪ੍ਰਧਾਨ ਜਸਵੀਰ ਸਿੰਘ ਜੱਸੀ ਬਮਰਾਹ, ਸਕੱਤਰ ਸਰਦਾਰਾ ਸਿੰਘ ਜੰਡੂ, ਸੋਹਣ ਸਿੰਘ ਸੌਂਦ, ਇੰਦਰਜੀਤ ਸਿੰਘ ਗਾਬੜੀਆ ਵੱਲੋਂ ਸਿਰੋਪਾਓ ਤੇ ਸਨਮਾਨ ਚਿੰਨ੍ਹ ਨਾਲ ਨਿਵਾਜਿਆ ਗਿਆ। ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਵਿਖੇ ਐਤਵਾਰੀ ਦੀਵਾਨ ਵੀ ਸ਼ਰਧਾ ਪੂਰਵਕ ਸਜਾਏ ਗਏ। ਇਸ ਸਮੇਂ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰਦਿਆਂ ਸ਼ਮੂਲੀਅਤ ਕੀਤੀ। ਇਸ ਸਮੇਂ ਗੁਰੂ ਘਰ ਦੇ ਵਜੀਰ ਭਾਈ ਅਰਵਿੰਦਰ ਸਿੰਘ ਤੇ ਤੇਜਵੰਤ ਸਿੰਘ ਦੇ ਜੱਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ। ਕੰਮ ਕਾਰਾਂ ਦੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਗੁਰੂ ਘਰ ਨਤਮਸਤਿਕ ਹੋਣ ਆਈਆਂ ਸੰਗਤਾਂ ਦਾ ਸਮੁੱਚੀ ਗੁਰਦੁਆਰਾ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here