ਗੁਲਪ੍ਰੀਤ ਸਿੰਘ ਔਲਖ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਸੰਭਾਲਿਆ ਆਪਣਾ ਅਹੁਦਾ

0
33
ਗੁਲਪ੍ਰੀਤ ਸਿੰਘ ਔਲਖ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਸੰਭਾਲਿਆ ਆਪਣਾ ਅਹੁਦਾ
ਜ਼ਿਲ੍ਹਾ ਤਰਨ ਤਾਰਨ ਵਾਸੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਪਹਿਲਕਦਮੀ-ਗੁਲਪ੍ਰੀਤ ਸਿੰਘ ਔਲਖ
ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਟੇਕਿਆ ਮੱਥਾ
ਖੇਮਕਰਨ 25 ਸਤੰਬਰ:  ਮਨਜੀਤ ਸ਼ਰਮਾਂ
ਗੁਲਪ੍ਰੀਤ ਸਿੰਘ ਔਲਖ ਨੇ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਸ੍ਰੀ ਔਲਖ 2015 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ।ਇਸ ਤੋਂ ਪਹਿਲਾ ਉਹ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਦਫ਼ਤਰ ਪਹੁੰਚਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਸਲਾਮੀ ਦਿੱਤੀ ਗਈ।ਇਸ ਉਪਰੰਤ ਉਹਨਾਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ (ਪੰਜਵੀਂ ਪਾਤਸ਼ਾਹੀ) ਵਿਖੇ ਮੱਥਾ ਟੇਕਿਆ।
ਇਸ ਮੌਕੇ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਰੋਸਾਈ ਗੁਰੂ ਨਗਰੀ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਆਪਣਾ ਅਹੁਦਾ ਸੰਭਾਲਣ ਉਪਰੰਤ ਔਲਖ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਹਨਾਂ ਦਾ ਪਹਿਲਕਦਮੀ ਹੋਵੇਗੀ।ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ‘ਤੇ ਸਰਕਾਰੀ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣਗੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤਰੀਕੇ ਨਾਲ ਮੁਕੰਮਲ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਸ੍ਰੀ. ਔਲਖ ਨੇ ਕਿਹਾ ਕਿ ਆਗਾਮੀ ਪੰਚਾਇਤੀ ਚੋਣਾਂ ਨੂੰ ਸ਼ਾਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇਗਾ
ਇਸ ਉਪਰੰਤ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਉਹਨਾਂ ਦੀ ਧਰਮ ਸੁਪਤਨੀ ਵੱਲੋਂ ਸ਼੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਿਆ ਗਿਆ ਅਤੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਕੀਤਾ, ਜਿੱਥੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

LEAVE A REPLY

Please enter your comment!
Please enter your name here