ਗੈਸ ਲੀਕ ਹੋਣ ਕਾਰਨ 3 ਮਜ਼ਦੂਰਾਂ ਦੀ ਮੌਤ ‘ਤੇ ਵੜਿੰਗ ਨੇ ਡੂੰਘਾ ਦੁੱਖ ਪ੍ਰਗਟਾਇਆ

0
18
ਗੈਸ ਲੀਕ ਹੋਣ ਕਾਰਨ 3 ਮਜ਼ਦੂਰਾਂ ਦੀ ਮੌਤ ‘ਤੇ ਵੜਿੰਗ ਨੇ ਡੂੰਘਾ ਦੁੱਖ ਪ੍ਰਗਟਾਇਆ

ਪੀੜਤ ਪਰਿਵਾਰਾਂ ਲਈ ਢੁੱਕਵੇਂ ਮੁਆਵਜ਼ੇ ਦੀ ਕੀਤੀ ਮੰਗ

ਲੁਧਿਆਣਾ, 1 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਸ ਲੀਕ ਹੋਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕੁਝ ਹੋਰਾਂ ਦੇ ਬੀਮਾਰ ਹੋਣ ਦੀ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ।

ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ ਅਤੇ ਢੁੱਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਲੁਧਿਆਣਾ ਵਿੱਚ ਵਾਪਰੀ ਦੁਖਦ ਗੈਸ ਲੀਕ ਦੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਜਿਸ ਦੌਰਾਨ ਤਿੰਨ ਮਜ਼ਦੂਰਾਂ ਦੀ ਜਾਨ ਚਲੀ ਗਈ ਅਤੇ ਕਈ ਹੋਰ ਗੰਭੀਰ ਤੌਰ ‘ਤੇ ਬੀਮਾਰ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਹਾਦਸਾ ਬਹੁਤ ਹੀ ਦਰਦਨਾਕ ਹੈ, ਜਿਸ ਕਾਰਨ ਪ੍ਰਭਾਵਿਤ ਵਿਅਕਤੀਆਂ, ਪਰਿਵਾਰਾਂ ਅਤੇ ਸਮਾਜ ਨੂੰ ਡੂੰਘਾ ਦੁੱਖ, ਨੁਕਸਾਨ ਅਤੇ ਪੀੜਾ ਝੱਲਣੀ ਪਈ ਹੈ।

ਇਸ ਮੌਕੇ ਵੜਿੰਗ ਨੇ ਪੀੜਤ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ, ਅਰਦਾਸ ਕੀਤੀ ਹੈ ਕਿ ਪਰਮਾਤਮਾ ਉਨ੍ਹਾਂ ਨੂੰ ਇਹ ਅਸਹਿਣਯੋਗ ਦੁੱਖ ਸਹਿਣ ਦੀ ਤਾਕਤ ਅਤੇ ਹੌਸਲਾ ਬਖ਼ਸ਼ੇ। ਉਨ੍ਹਾਂ ਨੇ ਇਲਾਜ ਅਧੀਨ ਵਿਅਕਤੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਵੀ ਅਰਦਾਸ ਕੀਤੀ ਹੈ।

LEAVE A REPLY

Please enter your comment!
Please enter your name here