ਗੋਇੰਦਵਾਲ ਸਾਹਿਬ ਵਿਖ਼ੇ ਦਰਜਨਾਂ ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ

0
23
ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ‘ਚ ਹੋਏ ਸ਼ਾਮਿਲ
ਰਾਕੇਸ਼ ਨਈਅਰ ਚੋਹਲਾ
ਗੋਇੰਦਵਾਲ ਸਾਹਿਬ/ਤਰਨਤਾਰਨ,15 ਮਾਰਚ 2024
ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਖਡੂਰ ਸਾਹਿਬ ਵਿਚ ਆਪਣਾ ਵਿਸਥਾਰ ਜਾਰੀ ਰੱਖਦਿਆਂ ਅੱਜ ਇਤਿਹਾਸਿਕ ਕਸਬਾ ਸ਼੍ਰੀ ਗੋਇੰਦਵਾਲ ਸਾਹਿਬ ਵਿਖ਼ੇ ਪ੍ਰਭਾਵਸ਼ਾਲੀ ਇਕੱਤਰਤਾ ਕੀਤੀ ਗਈ।ਇਸ ਮੌਕੇ ਭਾਜਪਾ ਦੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਦਰਜਨਾਂ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਵਤਾਰ ਸਿੰਘ ਵੇਈਂ ਪੂਈਂ ਦੀ ਪ੍ਰੇਰਨਾ ਸਦਕਾ ਹਰਜੀਤ ਸਿੰਘ ਫਿਰੋਜ਼ਪੁਰੀਏ ਦੇ ਗ੍ਰਹਿ ਵਿਖ਼ੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਚੱਲ ਰਹੀਆਂ ਸਾਰੀਆਂ ਲੋਕ ਭਲਾਈ ਦੀਆਂ ਸਕੀਮਾਂ ਕੇਂਦਰ ਦੀ ਭਾਜਪਾ ਸਰਕਾਰ ਦੀ ਦੇਣ ਹਨ।ਜਦਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਝੂਠੀ ਬਿਆਨਬਾਜ਼ੀ ਕਰਕੇ ਜਨਤਾ ਨੂੰ ਭਰਮਾਉਣ ਵਿੱਚ ਲੱਗੀ ਹੈ।ਉਹਨਾਂ ਕਿਹਾ ਕਿ ਪੰਜਾਬ ਵਿੱਚ ਦਿਨੋਂ-ਦਿਨ ਵਧ ਰਿਹਾ ਨਸ਼ਾ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਸਿਰਫ ਤੇ ਸਿਰਫ ਭਾਜਪਾ ਹੀ ਖ਼ਤਮ ਕਰ ਸਕਦੀ ਹੈ,ਬਾਕੀ ਪਾਰਟੀਆਂ ਤਾਂ ਸਿਰਫ ਨਸ਼ੇ ‘ਤੇ ਸਿਆਸਤ ਕਰ ਰਹੀਆਂ ਹਨ।ਇਸ ਮੌਕੇ ਹੋਏ ਇਕੱਠ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਤੋਂ ਇਲਾਵਾ ਜ਼ਿਲਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ,ਜ਼ਿਲਾ ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ,ਜ਼ਿਲਾ ਜਨਰਲ ਸਕੱਤਰ ਸ਼ਿਵ ਸੋਨੀ ਹਰੀਕੇ,ਕਿਸਾਨ ਮੋਰਚੇ ਦੇ ਜ਼ਿਲਾ ਪ੍ਰਧਾਨ ਗੁਰਸਾਹਿਬ ਸਿੰਘ,ਉਪ ਪ੍ਰਧਾਨ ਅਵਤਾਰ ਸਿੰਘ ਵੇਈਂ ਪੂਈਂ,ਦਸਬਿੰਦਰ ਸਿੰਘ ਮੀਡੀਆ ਇੰਚਾਰਜ,ਜਨਰਲ ਸਕੱਤਰ ਅਵਤਾਰ ਸਿੰਘ ਬੰਟੀ,ਨਿਰਮਲ ਸਿੰਘ ਪੱਪੂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ ਹਰਜੀਤ ਸਿੰਘ ਫਿਰੋਜ਼ਪੁਰੀਏ ਨਾਲ਼ ਜਥੇਦਾਰ ਗੁਰਦਿਆਲ ਸਿੰਘ,ਦਲਬੀਰ ਸਿੰਘ, ਹਰਪਾਲ ਸਿੰਘ, ਸਰਬਜੀਤ ਸਿੰਘ ਵੇਈਂ ਪੂਈਂ,ਜਸਵੰਤ ਸਿੰਘ ਭਰੋਵਾਲ,ਦਿਲਬਾਗ ਸਿੰਘ,ਹਰਪਾਲ ਸਿੰਘ, ਸੰਨੀ,ਗੁਰਵਿੰਦਰ ਸਿੰਘ, ਲਾਡੀ,ਬੱਗਾ ਸਿੰਘ, ਪਰਮਜੀਤ ਸਿੰਘ, ਅਮ੍ਰਿਤਪਾਲ ਸਿੰਘ, ਸੁਖਦੇਵ ਸਿੰਘ,ਰਾਜਬੀਰ ਸਿੰਘ,ਗੁਰਨਾਮ ਸਿੰਘ, ਗੱਜਣ ਸਿੰਘ,ਗੁਰਜੰਟ ਸਿੰਘ,ਹਰਜਿੰਦਰ ਸਿੰਘ, ਮਹਿਤਾਬ ਸਿੰਘ,ਵਿਸ਼ਾਲ ਸਿੰਘ,ਸਤਨਾਮ ਸਿੰਘ, ਜਸਪਾਲ ਸਿੰਘ, ਅਕਾਸ਼ਦੀਪ ਸਿੰਘ, ਰਾਹੁਲ,ਘੁੱਲਾ ਸਿੰਘ, ਅਨੂਪ ਸਿੰਘ,ਮਨਦੀਪ ਸਿੰਘ,ਮੰਨਤ ਸਿੰਘ ਆਦਿ  ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਹਰ ਤਰ੍ਹਾਂ ਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ।

LEAVE A REPLY

Please enter your comment!
Please enter your name here