ਚੰਡੀਗੜ੍ਹ, 15 ਅਗਸਤ :
ਦੇਸ਼ ਦਾ 77ਵਾਂ ਆਜ਼ਾਦੀ ਦਿਹਾੜਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਮਾਨਯੋਗ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਹਾਈ ਕੋਰਟ ਦੇ ਮੌਜੂਦਾ ਤੇ ਰਹਿ ਚੁੱਕੇ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ ਤੇ ਵਕੀਲਾਂ ਵੱਲੋਂ ਵੀ ਇਸ ਆਜ਼ਾਦੀ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।