ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੇ ਵਾਰਡ ਨੰਬਰ 21 ‘ਚ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

0
13
*ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੇ ਵਾਰਡ ਨੰਬਰ 21 ‘ਚ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ*

*ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੇ ਵਾਰਡ ਨੰਬਰ 21 ‘ਚ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ*

ਧੂਰੀ ਦੇ ਵਾਰਡ ਨੰਬਰ 21 ਤੋਂ ਆਪ ਉਮੀਦਵਾਰ ਭੁਪਿੰਦਰ ਸਿੰਘ ਦੇ ਹੱਕ ‘ਚ ਫ਼ਤਵਾ ਦੇਣ ਦੀ ਕੀਤੀ ਅਪੀਲ

ਧੂਰੀ, 18 ਮਈ:

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਨਗਰ ਕੌਂਸਲ ਚੋਣਾਂ ਲਈ ਲਗਾਤਾਰ ਧੂਰੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਉਹ ਵਾਰਡ ਨੰਬਰ 21 ਵਿਖੇ ਆਪ ਉਮੀਦਵਾਰ ਭੁਪਿੰਦਰ ਸਿੰਘ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵਾਰਡ ਨੰਬਰ 21 ਦੇ ਘਰ ਘਰ ਤੱਕ ਪਹੁੰਚੇ।

ਇਸ ਦੌਰਾਨ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਚੇਅਰਮੈਨ ਢਿੱਲੋਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਢਿੱਲੋਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ। ਸੜਕਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕਈ ਇਤਿਹਾਸਕ ਫ਼ੈਸਲੇ ਕੀਤੇ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਜਨਤਾ ਤੱਕ ਪਹੁੰਚਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾਂ ਲੋਕ-ਹਿਤ ਨੂੰ ਪਹਿਲ ਦਿੱਤੀ ਹੈ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਨਾਲ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਨਗਰ ਕੌਂਸਲ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤਦੇ ਹਨ ਤਾਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਹਰ ਵਾਰਡ ਵਿੱਚ ਸਮਾਨ ਤੌਰ ‘ਤੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।

ਚੇਅਰਮੈਨ ਢਿੱਲੋਂ ਨੇ ਵਾਰਡ ਨੰਬਰ 21 ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਕੀਮਤੀ ਵੋਟ ਦਾ ਸਹੀ ਇਸਤੇਮਾਲ ਕਰਦੇ ਹੋਏ ਆਪ ਉਮੀਦਵਾਰ ਭੁਪਿੰਦਰ ਸਿੰਘ ਨੂੰ ਭਾਰੀ ਮਤਾਂ ਨਾਲ ਜਿਤਾਉਣ, ਤਾਂ ਜੋ ਵਿਕਾਸ ਦੇ ਇਸ ਸਫਰ ਨੂੰ ਲਗਾਤਾਰ ਜਾਰੀ ਰੱਖਿਆ ਜਾ ਸਕੇ।

ਇਸ ਮੌਕੇ ‘ਤੇ ਸਥਾਨਕ ਪਾਰਟੀ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਨੇ ਚੋਣ ਪ੍ਰਚਾਰ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

LEAVE A REPLY

Please enter your comment!
Please enter your name here