ਚੋਣਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਕਰਵਾਏ ਪੇਂਟਿੰਗ ਮੁਕਾਬਲੇ

0
251

ਚੋਹਲਾ ਸਾਹਿਬ/ਤਰਨਤਾਰਨ, (ਨਈਅਰ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਮਾਣਯੋਗ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਤਰਨਤਾਰਨ ਸ.ਕੁਲਵੰਤ ਸਿੰਘ ਦੇ ਆਦੇਸ਼ ਅਨੁਸਾਰ ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਆਉਣ ਵਾਲ਼ੀਆਂ ਚੋਣਾਂ ਦੇ ਮੱਦੇਨਜਰ ਵਿਦਿਆਰਥੀਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਉਣ ਵਾਲ਼ੀਆਂ ਚੋਣਾਂ ਵਿੱਚ ਲੋਕ ਜਾਗਰੂਕਤਾ ਲਈ ਵੱਖ ਵੱਖ ਪੇਂਟਿੰਗਾਂ ਬਣਾ ਕੇ ਇਕ ਖ਼ੂਬਸੂਰਤ ਸੰਦੇਸ਼ ਦੇਣ ਦਾ ਯਤਨ ਕੀਤਾ। ਵਿਦਿਆਰਥੀਆਂ ਨੇ ਆਪਣੇ ਵੋਟ ਦੇ ਹੱਕ ਦੀ ਸਹੀ ਵਰਤੋਂ ਲਈ ਕਿਸੇ ਤਰ੍ਹਾਂ ਦੇ ਲਾਲਚ ਨੂੰ ਤਿਆਗ ਕੇ ਬਿਲਕੁਲ ਠੀਕ ਢੰਗ ਨਾਲ ਵੋਟ ਦੀ ਵਰਤੋਂ ਕਰਨ ਦੀ ਸਿੱਖਿਆ ਦੀ ਪੇਸ਼ਕਾਰੀ ਕਰਦੀਆਂ ਪੇਂਟਿੰਗਾਂ ਬਣਾ ਕੇ ਨੌਜੁਆਨ ਵਰਗ ਨੂੰ ਜਾਗਰੂਕ ਕੀਤਾ ਤਾਂ ਜੋ ਅੱਜ ਦੀ ਨੌਜਵਾਨ ਪੀੜ੍ਹੀ ਬਿਨਾ ਕਿਸੇ ਲਾਲਚ ਤੋਂ ਆਪਣੇ ਵੋਟ ਦੇ ਹੱਕ ਦੀ ਠੀਕ ਢੰਗ ਨਾਲ ਵਰਤੋਂ ਕਰ ਸਕੇ। ਇਨ੍ਹਾਂ ਮੁਕਾਬਲਿਆਂ ਵਿੱਚ ਕੋਮਲਪ੍ਰੀਤ ਕੌਰ ਨੇ ਪਹਿਲਾ,ਸਿਮਰਨਜੀਤ ਕੌਰ ਤੇ ਕਮਲਦੀਪ ਕੌਰ ਨੇ ਦੂਸਰਾ ਅਤੇ ਇਸ਼ਪ੍ਰੀਤ ਕੌਰ ਤੇ ਮਨਜਿੰਦਰ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਾਲਜ ਵੱਲੋਂ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਵੀ ਕੀਤੀ ਗਈ। ਇਸ ਸਮੇ ਕਾਲਜ ਦਾ ਸਮੂਹ ਸਟਾਫ਼ ਹਾਜਿਰ ਸੀ।

LEAVE A REPLY

Please enter your comment!
Please enter your name here