ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

0
46

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

ਵਿਰੋਧੀ ਗੁੱਸੇ ਚ ਆ ਕੇ ਜਾਨਲੇਵਾ ਹਮਲੇ ਕਰ ਰਹੇ ਹਨ-ਗੁਰਜੀਤ ਔਜਲਾ

ਔਜਲਾ ਨੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ

ਇਹ ਹਮਲਾ ਕੁਲਦੀਪ ਸਿੰਘ ਧਾਲੀਵਾਲ ਦੇ ਰਿਸ਼ਤੇਦਾਰ ਦੀ ਸ਼ਹ ਤੇ ਹੋਇਆ ਹੈ।

ਅੰਮਿ੍ਤਸਰ- ਐੱਮ.ਆਰ.ਪੈਲੇਸ ਦੇ ਸਾਹਮਣੇ ਬੱਖਾ ਹਰੀ ਸਿੰਘਅਜਲਾਣਾਅੰਮ੍ਰਿਤਸਰ ਦੇ ਸਾਹਮਣੇ ਚਲ ਰਹੀ ਰੈਲੀ ਵਿੱਚ ਦੇ ਬਾਹਰ ਗੋਲੀ ਚੱਲਣ ਨਾਲ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਪੈਲੇਸ ਦੇ ਬਾਹਰ ਦੋ ਗੱਡੀਆਂ ਵਿੱਚ ਆਰੋਪੀ ਆਏ ਅਤੇ ਦੋ ਕਾਂਗਰਸੀ ਵਰਕਰਾਂ ਲਵਲੀ ਕੁਮਾਰ ਵਾਸੀ ਉਗਰ ਔਲਖ ਅਤੇ ਉਸ ਦੇ ਸਾਥੀ ਬਲਜਿੰਦਰ ਸਿੰਘ ਜੋ ਕਿ ਉੱਥੇ ਹਾਜ਼ਰੀ ਭਰਨ ਆਏ ਸਨ, ’ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਤੇ ਤਲਵਾਰਾਂ ਨਾਲ ਹਮਲਾ ਕਰਕੇ ਜ਼ਖਮੀ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਜਦੋਂ ਬਾਹਰ ਹਮਲਾ ਹੋਇਆ ਤਾਂ ਗੁਰਜੀਤ ਸਿੰਘ ਔਜਲਾ ਅੰਦਰ ਸਟੇਜ ਤੇ ਸੰਬੋਧਨ ਕਰ ਰਹੇ ਸਨ। ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਉਕਤ ਵਰਕਰ ਆਪਣੇ ਸਾਥੀਆਂ ਨਾਲ ਰੈਲੀ ਵਿਚ ਪਹੁੰਚਿਆ ਸੀ ਅਤੇ ਜਿਵੇਂ ਹੀ ਉਹ ਪਾਣੀ ਪੀਣ ਲਈ ਬਾਹਰ ਨਿਕਲਿਆ ਤਾਂ ਉਸ ਦੇ ਹੀ ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਜ਼ਖਮੀ ਹੋ ਗਿਆ।

ਗੁਰਜੀਤ ਸਿੰਘ ਔਜਲਾ ਨੇ ਇਸ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਅਤੇ ਹਜ਼ਾਰਾਂ ਲੋਕਾਂ ਦੀ ਰੈਲੀ ਵਿੱਚ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਲਈ ਹਿੰਮਤ ਦੀ ਲੋੜ ਹੁੰਦੀ ਹੈ ਅਤੇ ਅਜਿਹੀ ਹਿੰਮਤ ਬਿਨਾਂ ਕਿਸੇ ਸ਼ਹ ਦੇ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲਾ ਆਮ ਆਦਮੀ ਪਾਰਟੀ ਦਾ ਆਗੂ ਕੁਲਦੀਪ ਸਿੰਘ ਧਾਲੀਵਾਲ ਦੇ ਮਾਸਟਰ ਮਾਈਂਡ ਸੁਬੇਗ ਸਿੰਘ ਦਾ ਰਿਸ਼ਤੇਦਾਰ ਹੈ। ਉਨ੍ਹਾਂ ਕਿਹਾ ਕਿ ਅਜਿਹੀ ਗੁੰਡਾਗਰਦੀ ਬੇਹਦ ਨਿੰਦਨੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਲੜੋਪ੍ਰਚਾਰ ਕਰੋ ਪਰ ਲੋਕਾਂ ਨੂੰ ਡਰਾਉਣਾ ਬੰਦ ਕਰੋ। ਜੰਗਲ ਰਾਜ ਵਰਗੇ ਹਾਲਾਤ  ਨਜਰ ਆ ਰਹੇ ਹਨ।

ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਨਹੀਂ ਸੀ ਕਿ ਦੋਸ਼ੀ ਇਸ ਪੱਧਰ ਤੱਕ ਝੁਕ ਜਾਣਗੇ ਅਤੇ ਉਹਨਾਂ ਦੇ ਸਾਥੀਆਂ ਤੇ ਹਮਲਾ ਕਰਣਗੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸਾਰਥਕ ਰਾਜਨੀਤੀ ਦੀ ਗੱਲ ਕਰਦੇ ਰਹੇ ਹਨ ਅਤੇ ਕਿਹਾ ਕਿ ਹਰ ਸਿਆਸਤਦਾਨ ਨੂੰ ਆਪਣੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਵਿਰੋਧੀ ਪਾਰਟੀਆਂ ਅਜਿਹੀ ਰਾਜਨੀਤੀ ਕਰਨਗੀਆਂ।

ਉਨ੍ਹਾਂ ਕਿਹਾ ਕਿ ਉਹ ਜਾਨਲੇਵਾ ਹਮਲਿਆਂ ਨਾਲ ਲੋਕਾਂ ਨੂੰ ਡਰਾ ਕੇ ਜਿੱਤ ਹਾਸਲ ਕਰਨਾ ਚਾਹੁੰਦੇ ਹਨ ਪਰ ਸੱਤਾ ਵਿੱਚ ਆਉਣ ਲਈ ਅਜਿਹੇ ਹੱਥਕੰਡੇ ਅਪਨਾਉਣਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਮਲੇ ਕਾਰਨ ਉਨ੍ਹਾਂ ਨੂੰ ਵੀ ਜਾਨਲੇਵਾ ਖ਼ਤਰਾ ਹੈ। ਉਨ੍ਹਾਂ ਇਸ ਸਬੰਧੀ ਪੁਲੀਸ ਕਮਿਸ਼ਨਰ ਅਤੇ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚੋਣ ਕਮਿਸ਼ਨ ਤੋਂ ਮੰਗ ਹੈ ਕਿ ਗੁੰਡਾਰਾਜ ਨੂੰ ਰੋਕਿਆ ਜਾਵੇ ਅਤੇ ਅਜਨਾਲਾ ਨੂੰ ਸੰਵੇਦਨਸ਼ੀਲ ਇਲਾਕਾ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਵੀ ਇਸੇ ਤਰ੍ਹਾਂ ਦੀ ਗੁੰਡਾਗਰਦੀ ਦਾ ਬੋਲਬਾਲਾ ਰਿਹਾ ਅਤੇ ਹੁਣ ਫਿਰ ਤੋਂ ਆਪ‘ ਸਰਕਾਰ ਚ ਇਹ ਘਟਨਾਵਾਂ ਖੁੱਲ੍ਹ ਕੇ ਸਰਕਾਰ ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸ ਸਮੇਂ ਸਾਬਕਾ ਡਿਪਟੀ ਸੀ.ਐਮ ਓ.ਪੀ.ਸੋਨੀਸਾਬਕਾ ਵਿਧਾਇਕ ਡਾ: ਰਾਜ ਕੁਮਾਰਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂਕੌਂਸਲਰ ਸੰਦੀਪ ਸ਼ਰਮਾ ਰਿੰਕਾਕਾਂਗਰਸੀ ਆਗੂ ਸੰਜੀਵ ਅਰੋੜਾ ਨੇ ਇਸ ਮਾਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੁਲਿਸ ਅਤੇ. ਚੋਣ ਕਮਿਸ਼ਨ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਚੋਣਾਂ ਸ਼ਾਂਤੀਪੂਰਵਕ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਪੁਲੀਸ ਅਤੇ ਪ੍ਰਸ਼ਾਸਨ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।

LEAVE A REPLY

Please enter your comment!
Please enter your name here