ਚੋਣ ਅਮਲੇ ਦੀ ਦੂਜੀ ਰਿਹਰਸਲ- 3800 ਤੋਂ ਜਿਆਦਾ ਅਮਲੇ ਨੂੰ ਦਿੱਤੀ ਸਿਖਲਾਈ

0
319

ਕਪੂੂੂੂੂਰਥਲਾ, (ਸੁਖਪਾਲ ਸਿੰਘ ਹੁੰਦਲ) -ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਲਈ ਚੋਣ ਅਮਲੇ ਦੀ ਸ਼ਨੀਵਾਰ ਨੂੰ ਦੂਜੀ ਰਿਹਰਸਲ ਦੌਰਾਨ ਚੋਣ ਅਮਲੇ ਨੂੰ ਸਿਖਲਾਈ ਦਿੱਤੀ ਗਈ। ਜਿਲ੍ਹਾ ਚੋਣ ਅਫਸਰ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਸਬੰਧੀ ਕਪੂਰਥਲਾ ਹਲਕੇ ਲਈ ਪੰਜਾਬ ਤਕਨੀਕ ਯੂਨੀਵਰਸਿਟੀ ਅਤੇ ਹਿੰਦੂ ਕੰਨਿਆ ਕਾਲਜ ਵਿਖੇ , ਸੁਲਤਾਨਪੁਰ ਲੋਧੀ ਲਈ ਅਕਾਲ ਅਕੈਡਮੀ ਵਿਖੇ ਚੋਣ ਅਮਲੇ ਨੂੰ ਸਿਖਲਾਈ ਦਿੱਤੀ ਗਈ, ਜਿਸ ਦੌਰਾਨ ਈ.ਵੀ.ਐਮ. ਚਲਾਉਣ, ਵੀ.ਵੀ.ਪੈਟ ਬਾਰੇ ਪੇਸ਼ਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਕਪੂਰਥਲਾ , ਫਗਵਾੜਾ, ਸੁਲਤਾਨਪੁਰ ਲੋਧੀ ਤੇ ਭੁਲੱਥ ਲਈ 3806 ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 170 ਦੇ ਕਰੀਬ ਸੈਕਟਰ ਅਫਸਰ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀ ਤਾਇਨਾਤੀ, ਪੋਲਿੰਗ ਪਾਰਟੀਆਂ ਦੀ ਰਵਾਨਗੀ ਬਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

LEAVE A REPLY

Please enter your comment!
Please enter your name here