* ਚੋਣ ਖਰਚਿਆਂ ਬਾਰੇ ਕੋਈ ਵੀ ਨਾਗਰਿਕ ਕਰ ਸਕਦਾ ਹੈ ਸੰਪਰਕ
ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਜ਼ਿਲਾ ਸੰਗਰੂਰ ਅੰਦਰ ਪੈਂਦੇ 5 ਵਿਧਾਨ ਸਭਾ ਹਲਕਿਆਂ ਵਿੱਚ ਸਿਆਸੀ ਪਾਰਟੀਆਂ ਅਤੇ ਵੱਖ-ਵੱਖ ਉਮੀਦਵਾਰਾਂ ਦੀਆਂ ਖਰਚਿਆਂ ਨਾਲ ਸਬੰਧਤ ਚੋਣ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਦੀ ਤਰਫੋਂ 2 ਖਰਚਾ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਲੇ ਦੇ ਵਿਧਾਨ ਸਭਾ ਹਲਕਾ 99-ਲਹਿਰਾ, 100-ਦਿੜਬਾ ਅਤੇ 101-ਸੁਨਾਮ ਵਿਖੇ ਹੋਣ ਵਾਲੇ ਚੋਣ ਖਰਚਿਆਂ ‘ਤੇ ਨਜ਼ਰ ਰੱਖਣ ਲਈ ਆਈ.ਆਰ.ਐਸ ਅਧਿਕਾਰੀ ਸ਼੍ਰੀ ਲਿਆਕਤ ਅਲੀ ਅਫ਼ਾਕੀ ਨੂੰ ਖਰਚਾ ਅਬਜ਼ਰਵਰ ਤਾਇਨਾਤ ਕੀਤਾ ਗਿਆ ਹੈ ਅਤੇ ਜਿਨਾਂ ਦਾ ਮੋਬਾਇਲ ਨੰਬਰ 70094-66718 ਹੈ। ਉਨਾਂ ਦੱਸਿਆ ਕਿ ਆਈ.ਸੀ.ਏ.ਐਸ ਅਧਿਕਾਰੀ ਸ਼੍ਰੀ ਸੁਭਾਸ਼ ਚੰਦਰਾ ਵੱਲੋਂ ਖਰਚਾ ਅਬਜਰਵਰ ਵਜੋਂ ਵਿਧਾਨ ਸਭਾ ਹਲਕਿਆਂ 107-ਧੂਰੀ ਅਤੇ 108-ਸੰਗਰੂਰ ਵਿਖੇ ਹੋਣ ਵਾਲੇ ਚੋਣ ਖਰਚਿਆਂ ‘ਤੇ ਨਜ਼ਰ ਰੱਖੀ ਜਾਵੇਗੀ ਅਤੇ ਉਨ੍ਹਾਂ ਦਾ ਮੋਬਾਇਲ ਨੰਬਰ 70094-66470 ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਦਾ ਕੋਈ ਵੀ ਨਾਗਰਿਕ, ਸਿਆਸੀ ਪਾਰਟੀ ਜਾਂ ਉਮੀਦਵਾਰ ਸਬੰਧਤ ਵਿਧਾਨ ਸਭਾ ਹਲਕਿਆਂ ਦੇ ਅਬਜ਼ਰਵਰਾਂ ਨਾਲ ਸਿੱਧੇ ਤੌਰ ਉੱਤੇ ਸੰਪਰਕ ਕਰ ਸਕਦਾ ਹੈ।
Boota Singh Basi
President & Chief Editor