ਚੋਹਲਾ ਸਾਹਿਬ ਵਿਖੇ ਪੁਲਿਸ ਅਤੇ ਫੌਜ ਦੇ ਜਵਾਨਾਂ ਵਲੋਂ ਫਲੈਗ ਮਾਰਚ
ਜਨਤਾ ਦੀ ਜਾਨ-ਮਾਲ ਦੀ ਕੀਤੀ ਜਾਵੇਗੀ ਪੂਰੀ ਤਰ੍ਹਾਂ ਰਾਖੀ-ਡੀਐਸਪੀ ਰਵੀਸ਼ੇਰ ਸਿੰਘ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,7 ਮਾਰਚ 2024
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਜਨਤਾ ਦੀ ਹਿਫ਼ਾਜ਼ਤ ਲਈ ਸਬ ਡਵੀਜ਼ਨ ਸ਼੍ਰੀ ਗੋਇੰਦਵਾਲ ਸਾਹਿਬ ਦੇ ਡੀ.ਐਸ.ਪੀ ਸ.ਰਵੀਸ਼ੇਰ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਸ.ਹਰਮਨਬੀਰ ਸਿੰਘ ਸਮੇਤ ਪੁਲਿਸ ਪਾਰਟੀ ਅਤੇ ਬੀਐਸਐਫ ਦੇ ਡੀਐਸਪੀ ਹੇਮਰਾਜ ਦੀ ਅਗਵਾਈ ਹੇਠ ਫੌਜ ਦੇ ਜਵਾਨਾਂ ਵਲੋਂ ਕਸਬਾ ਚੋਹਲਾ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ ਸ.ਰਵੀਸ਼ੇਰ ਸਿੰਘ ਅਤੇ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ .ਹਰਮਨਬੀਰ ਸਿੰਘ ਨੇ ਕਿਹਾ ਇਲਾਕੇ ਵਿੱਚ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਆਪਣਾ ਪੂਰਾ ਸਹਿਯੋਗ ਦੇਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਗਰ ਕਿਸੇ ਵੀ ਸਮਾਜ ਵਿਰੋਧੀ ਅਨਸਰ ਜਾਂ ਸ਼ੱਕੀ ਵਿਅਕਤੀ ਦਾ ਪਤਾ ਚੱਲਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ।ਇਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।ਡੀ.ਐਸ.ਪੀ ਸ.ਰਵੀਸ਼ੇਰ ਸਿੰਘ ਅਤੇ ਐਸ.ਐਚ.ਓ ਹਰਮਨਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਸ਼੍ਰੀ ਅਸ਼ਵਨੀ ਕਪੂਰ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਜਨਤਾ ਦੀ ਜਾਨ-ਮਾਲ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ।ਇਸ ਫਲੈਗ ਮਾਰਚ ਵਿੱਚ ਏਐਸਆਈ ਹਰਜਿੰਦਰ ਸਿੰਘ,ਏਐਸਆਈ ਪਵਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਅਤੇ ਫੌਜ ਦੇ ਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।