ਵਿੱਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਨਜ਼ਦੀਕ ਪਟਾਖ਼ੇ ਚਲਾਉਣ ’ਤੇ
ਹੋਵੇਗੀ ਪੂਰਨ ਪਾਬੰਦੀ-ਜ਼ਿਲਾ ਮੈਜਿਸਟ੍ਰੇਟ
ਮਾਨਸਾ, 01 ਅਕਤੂਬਰ :
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੇ ਆਮ ਬਜ਼ਾਰਾਂ ਵਿੱਚ ਕਿਸੇ ਕਿਸਮ ਦੇ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜੀ, ਬੰਬ ਆਦਿ ਨੂੰ (ਅਣ-ਅਧਿਕਾਰਤ ਤੌਰ ’ਤੇ) ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ਤੇ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ ਅਤੇ ਇਸ ਤਿਉਹਾਰ ਨੂੰ ਮਨਾਉਣ ਲਈ ਆਮ ਤੌਰ ’ਤੇ ਲੋਕਾਂ ਵੱਲੋਂ ਪਟਾਖੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਅਜਿਹੇ ਪਟਾਖ਼ਿਆਂ ਨਾਲ ਜਿੱਥੇ ਸ਼ੋਰ-ਸ਼ਰਾਬਾ ਹੁੰਦਾ ਹੈ, ਉਥੇ ਹੀ ਪ੍ਰਦੂਸ਼ਣ ਵੀ ਫੈਲਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਇਸ ਤਿਓਹਾਰ ’ਤੇ ਪਟਾਖ਼ੇ ਆਦਿ ਚਲਾਉਣ ਸਮੇਂ ਅੱਗ ਲੱਗਣ ਦੀਆਂ ਘਟਨਾਵਾਂ ਵੀ ਵਾਪਰੀਆਂ ਸਨ।
ਹੁਕਮ ਵਿੱਚ ਕਿਹਾ ਕਿ ਜ਼ਿਲਾ ਮਾਨਸਾ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣ ਲਈ ਕੁਝ ਥਾਵਾਂ ਨਿਰਧਾਰਿਤ ਕੀਤੀਆਂ ਹਨ। ਉਨਾਂ ਕਿਹਾ ਕਿ ਸਬ-ਡਵੀਜ਼ਨ ਮਾਨਸਾ ਵਿਖੇ ਖਾਲਸਾ ਸਕੂਲ ਦਾ ਗਰਾਊਂਡ ਮਾਨਸਾ ਅਤੇ ਨਵੀਂ ਅਨਾਜ਼ ਮੰਡੀ ਸਰਸਾ-ਬਰਨਾਲਾ ਰੋਡ ਮਾਨਸਾ, ਜੋਗਾ ਵਿਖੇ ਫੋਕਲ ਪੁਆਇੰਟ ਅਤੇ ਭੀਖੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਭੀਖੀ ਗਰਾਊਂਡ ਅਤੇ ਰਾਮ ਲੀਲਾ ਗਰਾਊਂਡ ਭੀਖੀ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ।
ਇਸੇ ਤਰਾਂ ਬੁਢਲਾਡਾ ਸਬ-ਡਵੀਜ਼ਨ ਵਿਖੇ ਰਾਮਲੀਲਾ ਗਰਾਊਂਡ ਅੰਦਰ ਬੁਢਲਾਡਾ, ਗੁਰੂ ਤੇਗ ਬਹਾਦਰ ਸਟੇਡੀਅਮ (ਆਈ.ਟੀ.ਆਈ.) ਬੁਢਲਾਡਾ, ਬਰੇਟਾ ਵਿਖੇ ਪਸ਼ੂ ਮੇਲਾ ਗਰਾਊਂਡ ਅੰਦਰ ਅਤੇ ਸ਼੍ਰੀ �ਿਸ੍ਰਨਾ ਗਊਸ਼ਾਲਾ ਬਰੇਟਾ ਅਤੇ ਬੋਹਾ ਵਿਖੇ ਪੰਜਾਬ ਮਹਾਂਵੀਰ ਦਲ ਗਰਾਊਂਡ ਬੋਹਾ ਵਿਖੇ ਪਟਾਖ਼ੇ ਵੇਚੇ ਜਾ ਸਕਦੇ ਹਨ । ਸਰਦੂਲਗੜ ਸਬ-ਡਵੀਜ਼ਨ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਰਦੂਲਗੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫੱਤਾ ਮਾਲੋਕਾ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਝੁਨੀਰ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ।
ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਵਿੱਚ ਉਪਰੋਕਤ ਦਰਜ ਨਿਰਧਾਰਿਤ ਕੀਤੀਆਂ ਗਈਆਂ ਥਾਵਾਂ ਤੋਂ ਇਲਾਵਾ ਹੋਰ ਕਿਸੇ ਥਾਂ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਵਿੱਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਨਜ਼ਦੀਕ ਪਟਾਖ਼ੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।
ਉਨਾਂ ਕਿਹਾ ਕਿ ਉਪਰੋਕਤ ਨਿਰਧਾਰਿਤ ਕੀਤੀਆਂ ਥਾਵਾਂ ’ਤੇ ਛੋਟੇ ਪਟਾਖ਼ੇ ਵੇਚਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੀ ਅਸਲਾ ਸ਼ਾਖਾ ਵੱਲੋਂ ਨਿਯਮਾਂ ਅਨੁਸਾਰ ਫੀਸ ਜਮਾਂ ਕਰਵਾ ਕੇ ਦੁਕਾਨਦਾਰਾਂ ਨੂੰ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ। ਇਹ ਹੁਕਮ 25 ਅਕਤੂਬਰ 2022 ਤੱਕ ਲਾਗੂ ਰਹੇਗਾ।
Boota Singh Basi
President & Chief Editor