ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ 

0
90
ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
ਚੋਹਲਾ ਸਾਹਿਬ/ਤਰਨਤਾਰਨ,20 ਫਰਵਰੀ (ਨਈਅਰ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਜਥੇਦਾਰ ਕਰਮੂੰਵਾਲਾ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਕਈ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ‘ਤੇ ਜਥੇਦਾਰ ਕਰਮੂੰਵਾਲਾ ਨੇ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ,ਸਾਬਕਾ ਕੈਬਨਿਟ ਮੰਤਰੀ ਸ.ਬਿਕਰਮ ਸਿੰਘ ਮਜੀਠੀਆ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਉਹ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਲੈਕੇ ਜਾਣਗੇ। ਜਥੇਦਾਰ ਕਰਮੂੰਵਾਲਾ ਦੀ ਇਸ ਨਿਯੁਕਤੀ ਉਪਰੰਤ ਹਲਕਾ ਖਡੂਰ ਸਾਹਿਬ ਦੇ ਸਮੁੱਚੇ ਅਕਾਲੀ ਵਰਕਰਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ।ਪਾਰਟੀ ਵਲੋਂ ਕੀਤੀ ਇਸ ਨਿਯੁਕਤੀ ‘ਤੇ ਪਿੰਡ ਕਰਮੂੰਵਾਲਾ ਵਿਖੇ ਹੋਏ ਵਿਸ਼ਾਲ ਇਕੱਠ ਦੌਰਾਨ ਗੱਲਬਾਤ ਕਰਦਿਆਂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦੇ ਧੰਨਵਾਦੀ ਹਨ,ਜਿਨ੍ਹਾਂ ਨੇ ਇਸ ਅਹੁਦੇ ਦੇ ਕਾਬਿਲ ਸਮਝਦੇ ਹੋਏ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ।ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ,ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ,ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਭੱਠੇ ਵਾਲੇ,ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ,ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਭਰੋਵਾਲ,ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਔਲਖ,ਪਰਮਜੀਤ ਸਿੰਘ ਮੁੰਡਾ ਪਿੰਡ ਸਰਕਲ ਪ੍ਰਧਾਨ,ਜਥੇਦਾਰ ਪ੍ਰੇਮ ਸਿੰਘ ਗੋਇੰਦਵਾਲ ਸਾਹਿਬ,ਸੀਨੀਅਰ ਆਗੂ ਜਥੇਦਾਰ ਮਨਜੀਤ ਸਿੰਘ ਪੱਖੋਪੁਰਾ ਬਲਾਕ ਸੰਮਤੀ ਮੈਂਬਰ,ਸੀਨੀਅਰ ਅਕਾਲੀ ਆਗੂ ਦਇਆ ਸਿੰਘ ਚੋਹਲਾ ਖੁਰਦ,ਇੰਦਰਜੀਤ ਸਿੰਘ ਸਾਬਕਾ ਸਰਪੰਚ ਕਰਮੂੰਵਾਲਾ,ਭੁਪਿੰਦਰ ਸਿੰਘ ਗਾਬੜੀਆ,ਰਾਮਜੀਤ ਸਿੰਘ ਸਾਬਕਾ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ,ਤਰਲੋਚਨ ਸਿੰਘ ਡੀਆਰ,ਅਜੀਤਪਾਲ ਸਿੰਘ ਬਿੱਟੂ ਚੰਬਾ ਕਲਾਂ,ਮੁਖਤਾਰ ਸਿੰਘ ਸਰਪੰਚ ਕੰਬੋਅ ਢਾਏ ਵਾਲਾ,ਸਵਿੰਦਰ ਸਿੰਘ ਪ੍ਰਧਾਨ ਕਰਮੂੰਵਾਲਾ, ਯੂਥ ਆਗੂ ਸੁਖਚੈਨ ਸਿੰਘ ਕਰਮੂੰਵਾਲਾ, ਦਲਜੀਤ ਸਿੰਘ ਚੰਬਾ ਕਲਾਂ,ਗੁਰਲਾਲ ਸਿੰਘ ਮੈਂਬਰ,ਬਲਕਾਰ ਸਿੰਘ ਸਰਪੰਚ ਹਵੇਲੀਆਂ,ਸਾਰਜ ਸਿੰਘ ਰੰਧਾਵਾ ਧੁੰਨ, ਚਰਨਜੀਤ ਸਿੰਘ,ਸੁਖਦੇਵ ਸਿੰਘ ਫੌਜੀ,ਧੀਰਾ ਸਿੰਘ ਕੰਬੋਅ ਢਾਏ ਵਾਲਾ, ਵਿਨੋਦ ਕੁਮਾਰ ਕੈਨੇਡਾ,ਮਨਪ੍ਰੀਤ ਸਿੰਘ ਜੱਜ ਕੈਨੇਡਾ ਆਦਿ ਨੇ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਦੀ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਪਾਰਟੀ,ਹਲਕਾ ਖਡੂਰ ਸਾਹਿਬ ਵਿੱਚ ਹੋਰ ਜ਼ਿਆਦਾ ਮਜ਼ਬੂਤ ਹੋਵੇਗੀ ਅਤੇ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ

LEAVE A REPLY

Please enter your comment!
Please enter your name here