ਜਦੋ ਜੰਡਿਆਲਾ ਦੇ ਸਕੂਲ ਚ’ ਪੜ੍ਹੇ ਬਿਜਲੀ ਮੰਤਰੀ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਫਿਰ ਆਪਣੇ ਸਕੂਲ ਦੇ ਬੈਂਚਾਂ ਉਤੇ ਬੈਠ ਕੇ ਆਪਣੀਆ ਯਾਦਾਂ ਸਾਝੀਆ ਕੀਤੀਆਂ 

0
206
ਰਈਆ, 6 ਅਗਸਤ (ਕਮਲਜੀਤ ਸੋਨੂੰ) —ਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਇਸ ਲਈ ਸਾਰੇ  ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਨੂੰ ਲੈ ਕੇ ਮੁਹੱਲਾ ਕਲੀਨਿਕ ਵੀ ਖੋਲੇ ਜਾ ਰਹੇ ਹਨ। ਇਨਾਂ ਸਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਜੰਡਿਆਲਾ ਗੁਰੂ ਵਿਖੇ ਨਵੇਂ ਬਣੇ ਕਮਰੇ, ਕਿਚਨ ਅਤੇ ਬਾਥਰੂਮ ਦਾ ਉਦਘਾਟਨ ਕਰਨ ਉਪਰੰਤ ਕੀਤਾ, ਜਿਥੇ ਕਿ ਉਹ ਕਰੀਬ 40 ਸਾਲ ਪਹਿਲਾਂ ਪੜਦੇ ਰਹੇ ਹਨ। ਬਿਜਲੀ ਮੰਤਰੀ ਨੇ ਦੱਸਿਆ ਕਿ ਮੈਂ ਖੁਦ ਵੀ ਇਸੇ ਹੀ ਸਕੂਲ ਤੋਂ ਸਿੱਖਿਆ ਪ੍ਰਾਪਤ ਕੀਤੀ ਹੈ ਅਤੇ ਜੋ ਵੀ ਹਾਂ ਉਨਾਂ ਅਧਿਆਪਕਾਂ ਦੀ ਬਦੌਲਤ ਹਾਂ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਮੁਢਲਾ ਫਰਜ਼ ਬਣਦਾ ਹੈ ਕਿ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰੋ। ਕਿਉਂਕਿ ਇਨਾਂ ਬੱਚਿਆਂ ਨੇ ਹੀ ਅੱਗੇ ਜਾ ਕੇ ਦੇਸ਼ ਦੀ ਵਾਗ ਡੋਰ ਸੰਭਾਲਣੀ ਹੈ। ਇਸ ਮੌਕੇ ਬਿਜਲੀ ਮੰਤਰੀ ਵਲੋਂ ਖੁਦ ਕਲਾਸਰੂਮਾਂ ਵਿੱਚ ਜਾ ਕੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਉਨਾਂ ਕੋਲੋਂ ਕਿਤਾਬਾਂ ਵੀ ਪੜ੍ਹਾਈਆਂ ਗਈਆਂ। ਬਿਜਲੀ ਮੰਤਰੀ ਨੇ ਅਧਿਆਪਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਇਸ ਸਕੂਲ ਨੂੰ ਕੰਪਿਊਟਰ ਤੇ ਪ੍ਰੋਜੈਕਟਰ ਵੀ ਦਿੱਤੇ ਗਏ ਹਨ ਅਤੇ ਇਨਾਂ ਦੇ ਸਹੀ ਇਸਤੇਮਾਲ ਨੂੰ ਯਕੀਨੀ ਬਣਾਇਆ ਜਾਵੇ। ਬਿਜਲੀ ਮੰਤਰੀ ਨੇ ਜਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜਲਦ ਹੀ ਸਾਰੇ ਬਲਾਕ ਦੇ ਅਧਿਆਪਕਾਂ ਦੀ ਮੀਟਿੰਗ ਸੱਦਣ। ਉਨਾਂ ਕਿਹਾ ਕਿ ਉਹ ਖੁਦ ਇਸ ਮੀਟਿੰਗ ਵਿੱਚ ਹਾਜ਼ਰ ਹੋਣਗੇ। ਉਨਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਬੱਚਿਆਂ ਨੂੰ ਪੜ੍ਹਾਉਣਾ ਚਾਹੀਦਾ ਹੈ। ਉਨਾਂ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ ਖੇਡਾਂ ਨਾਲ ਵੀ ਜੋੜਨ, ਜਿਥੇ ਉਨਾਂ ਮਾਨਸਿਕ ਵਿਕਾਸ ਵੀ ਹੋ ਸਕੇ। ਉਨਾਂ ਕਿਹਾ ਭਵਿੱਖ ਵਿੱਚ ਵੀ ਇਸ ਸਕੂਲ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਇਸ ਸਕੂਲ ਨੂੰ ਇਕ ਵਧੀਆ ਸਕੂਲ ਬਣਾਇਆ ਜਾਵੇਗਾ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ੍ਰੀ ਰਾਜੇਸ ਸ਼ਰਮਾ, ਐਕਸੀਅਨ ਪੀ.ਡਬਲਯੂ.ਡੀ. ਸ੍ਰੀ ਇੰਦਰਜੀਤ ਸਿੰਘ, ਸ੍ਰੀ ਰਜਿੰਦਰ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਸਕੂਲ ਦੇ ਬੱਚੇ ਅਤੇ ਇਲਾਕਾ ਵਾਸੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here