ਜਨਤਕ, ਜਮਹੂਰੀ ਜਥੇਬੰਦੀਆਂ ਵੱਲੋਂ ਮੋਦੀ ਦੀਆਂ ਨਫ਼ਰਤੀ ਅਤੇ ਦੇਸ਼ ਨੂੰ ਵੰਡਣ ਵਾਲੀਆਂ ਤਕਰੀਰਾਂ ਖਿਲਾਫ਼ ਲਾਮਬੰਦੀ

0
32
ਜਨਤਕ, ਜਮਹੂਰੀ ਜਥੇਬੰਦੀਆਂ ਵੱਲੋਂ ਮੋਦੀ ਦੀਆਂ ਨਫ਼ਰਤੀ ਅਤੇ ਦੇਸ਼ ਨੂੰ ਵੰਡਣ ਵਾਲੀਆਂ ਤਕਰੀਰਾਂ ਖਿਲਾਫ਼ ਲਾਮਬੰਦੀ
ਜਮਹੂਰੀ ਅਧਿਕਾਰ ਸਭਾ ਦੇ ਸੱਦੇ ਤੇ 6 ਮ‌ਈ ਨੂੰ ਸੰਗਰੂਰ ਵਿਖੇ ਰੋਹ ਭਰਪੂਰ ਰੈਲੀ ਅਤੇ ਮੁਜ਼ਾਹਰਾ ਕਰਨ ਦਾ ਐਲਾਨ
ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗੇ: ਜਨਤਕ ਜਥੇਬੰਦੀਆਂ
ਸੰਗਰੂਰ,
ਜਮਹੂਰੀ ਅਧਿਕਾਰ ਸਭਾ ਸੰਗਰੂਰ ਦੀ ਅਗਵਾਈ ਵਿੱਚ ਇਲਾਕੇ ਦੀਆਂ ਜਨਤਕ, ਜਮਹੂਰੀ ਅਤੇ ਲੋਕ ਪੱਖੀ ਜਥੇਬੰਦੀਆਂ ਦੀ ਇਕੱਤਰਤਾ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਜਿਲਾ ਪੑਧਾਨ ਜਗਜੀਤ ਭੁਟਾਲ ਦੀ ਪੑਧਾਨਗੀ ਹੇਠ ਹੋਈ। ਜਿਸ ਵਿੱਚ ਪਿਛਲੇ ਦਿਨਾਂ ਵਿੱਚ ਦੇਸ ਦੇ ਪੑਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁਸਲਮਾਨ ਭਾਈਚਾਰੇ ਅਤੇ ਘੱਟ ਗਿਣਤੀਆਂ ਖਿਲਾਫ ਉਗਲੇ ਜਾ ਰਹੇ ਫਿਰਕੂ ਜਹਿਰ ਦਾ ਸਖਤ ਨੋਟਿਸ ਲੈਦਿਆਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਉਹਨਾਂ ਨੂੰ ਚੋਣ ਪ੍ਰਕਿਰਿਆ ਤੋਂ ਬਾਹਰ ਕਰਕੇ  ਪੁਲਿਸ ਕੇਸ ਦਰਜ਼ ਕੀਤਾ ਜਾਵੇ। ਚੋਣ ਰੈਲੀਆਂ ਵਿੱਚ ਝੂਠੇ ਬਿਰਤਾਂਤ ਸਿਰਜ ਕੇ ਦੇਸ਼ ਦੇ ਇੱਕ ਵੱਡੇ ਹਿੱਸੇ ਨੂੰ ਘੁਸਪੈਠੀਆ ਕਹਿਣ ਅਤੇ ਦੇ ਫਿਰਕੂ ਜਹਿਰ ਫੈਲਾਉਣ ਦੇ ਬਾਵਜ਼ੂਦ ਦੇਸ਼ ਦਾ ਚੋਣ ਕਮਿਸ਼ਨ ਚੁੱਪ ਚਾਪ ਲੋਕਤੰਤਰ ਦੀਆਂ ਧੱਜੀਆਂ ਉਡਦੀਆਂ ਦੇਖ ਰਿਹਾ ਹੈ, ਜੋ ਕਿ ਮੁਲਕ ਲਈ ਤਬਾਹਕੁਰਨ ਸਾਬਤ ਹੋਵੇਗਾ। ਇੰਨੇ ਨੀਵੇਂ ਦਰਜੇ ਦੀਆਂ ਤਕਰੀਰਾਂ ਅੱਜ ਤੱਕ ਭਾਰਤ ਦੇ ਇਤਿਹਾਸ ਵਿੱਚ ਕਦੇਂ ਵੀ ਸੁਣਨ ਜਾਂ ਦੇਖਣ ਨੂੰ ਨਹੀਂ ਮਿਲੀਆਂ। ਜਿਸ ਦੇ ਖਿਲਾਫ 6 ਮ‌ਈ ਨੂੰ ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਦੇ ਸੱਦੇ ਤੇ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਵਲੋ ਸ਼ਹਿਰ ਵਿੱਚ ਮੁਜ਼ਾਹਰਾ ਕਰਨ ਉਪਰੰਤ ਅਰਥੀ ਫੂਕੀ ਜਾਵੇਗੀ। ਮੀਟਿੰਗ ਵਿੱਚ ਪਾਸ ਕੀਤੇ ਮਤੇ ਰਾਹੀਂ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਇਸ ਦਾ ਨੋਟਿਸ ਲੈਂਦਿਆਂ ਪ੍ਰਧਾਨ ਮੰਤਰੀ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗਣ ਲਈ ਕਿਹਾ।
ਮੀਟਿੰਗ ਵਿਚ ਕਰਾਂਤੀਕਾਰੀ ਪੇਡੂ ਮਜਦੂਰ ਯੂਨੀਅਨ ਦੇ ਲਖਵੀਰ ਲੌਗੋਵਾਲ, ਤਰਕਸ਼ੀਲ ਸੁਸਾਇਟੀ ਦੇ ਪਰਮਵੇਦ, ਸੁਰਿੰਦਰ ਉਪਲੀ, ਗੁਰਦੀਪ ਲਹਿਰਾ, ਅਦਾਰਾ ਤਰਕਸ਼ ਦੇ ਇੰਨਜਿੰਦਰ ਖੀਵਾ, ਕਰਾਂਤੀਕਾਰੀ ਪੇਡੂ ਮਜਦੂਰ ਯੂਨੀਅਨ ਦੇ ਧਰਮਪਾਲ, ਡੀਟੀਐੱਫ ਦੇ ਦਾਤਾ ਨਮੋਲ, ਜਸਵੀਰ ਨਮੋਲ, ਸੀ ਪੀ ਆਈ ਦੇ ਸੁਖਦੇਵ ਸ਼ਰਮਾ, ਲਾਲ ਚੰਦ, ਜਮਹੂਰੀ ਅਧਿਕਾਰ ਸਭਾ ਦੇ ਸਵਰਨਜੀਤ ਸਿੰਘ, ਬਸੇਸਰ ਰਾਮ, ਕੁਲਦੀਪ ਸਿੰਘ, ਜਮੀਨ ਪੑਾਪਤੀ ਸੰਘਰਸ਼ ਕਮੇਟੀ ਦੇ ਬਿੱਕਰ ਹਥੋਆ, ਡੈਮੇਕਰੇਟਿਕ ਟੀਚਰਜ਼ ਫਰੰਟ ਦੇ ਰਘਵੀਰ ਸਿੰਘ ਭਵਾਨੀਗੜ੍ਹ, ਦੇਸ਼ ਭਗਤ ਯਾਦਗਾਰ ਦੇ ਜੁਝਾਰ ਲੌਗੋਵਾਲ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਚਮਕੌਰ ਮਹਿਲਾਂ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਦੀਪ ਹਥਨ, ਸੀਨੀਅਰ ਆਗੂ ਗੁਰਬਖਸੀਸ਼ ਬਰਾੜ, ਭਜਨ ਰੰਗੀਆਂ, ਕੁਲਵਿੰਦਰ ਬੰਟੀ, ਬਲਜੀਤ ਬਾਲੀਆ, ਹਰਗੋਬਿੰਦ ਸੇਰਪੁਰ, ਚੰਦ ਸਿੰਘ, ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਭੂਪਿੰਦਰ ਜੱਸੀ, ਜੀਤ ਸਿੰਘ ਢੀਂਡਸਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here