ਜਨਰਲ ਸਕੱਤਰ ਬਣਨ ਤੋਂ ਬਾਅਦ ਰਿਤਿਕ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਬਾਜਵਾ ਤੋਂ ਲਿਆ ਅਸ਼ੀਰਵਾਦ
ਬਾਜਵਾ ਵਲੋਂ ਜਲਦ ਗੁਰੂ ਨਗਰੀ ਤਰਨਤਾਰਨ ਆਕੇ ਕਾਂਗਰਸੀ ਵਰਕਰਾਂ ਨੂੰ ਮਿਲਣ ਦਾ ਦਿੱਤਾ ਭਰੋਸਾ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,5 ਜੁਲਾਈ
ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਿਤਿਕ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਗ੍ਰਾਫ ਲਗਾਤਾਰ ਵੱਧ ਰਿਹਾ ਹੈ, ਜਿਸ ਦਾ ਕਾਰਨ ਨੌਜਵਾਨਾਂ ਵੱਲੋਂ ਰਾਹੁਲ ਗਾਂਧੀ ਨੂੰ ਪਸੰਦ ਕਰਨਾ ਹੈ। ਅਜਿਹੇ ‘ਚ ਆਉਣ ਵਾਲਾ ਸਮਾਂ ਪੰਜਾਬ ਲਈ ਕਾਫੀ ਬਿਹਤਰ ਸਾਬਤ ਹੋ ਸਕਦਾ ਹੈ,ਕਿਉਂਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਸੂਬੇ ‘ਚ ਕਾਂਗਰਸ ਨੂੰ ਮਜ਼ਬੂਤ ਦੇਖਣਾ ਚਾਹੁੰਦੇ ਹਨ।ਪੰਜਾਬ ਯੂਥ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਰਿਤਿਕ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਅਸ਼ੀਰਵਾਦ ਲਿਆ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।ਪ੍ਰਤਾਪ ਸਿੰਘ ਬਾਜਵਾ ਨੂੰ ਤਰਨਤਾਰਨ ਆਉਣ ਦਾ ਸੱਦਾ ਦਿੰਦਿਆਂ ਰਿਤਿਕ ਅਰੋੜਾ ਨੇ ਕਿਹਾ ਕਿ ਜਿੱਥੇ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟਵਾਂ ਵਿਰੋਧ ਕਰ ਰਹੀ ਹੈ,ਉੱਥੇ ਹੀ ਯੂਥ ਕਾਂਗਰਸ ਦੀ ਭੂਮਿਕਾ ਵੀ ਬਹੁਤ ਅਹਿਮ ਹੈ।ਸਕੂਲਾਂ-ਕਾਲਜਾਂ ਨਾਲ ਸਬੰਧਤ ਵਿਦਿਆਰਥੀਆਂ ਦਾ ਝੁਕਾਅ ਹੁਣ ਕਾਂਗਰਸ ਵੱਲ ਵੱਧ ਰਿਹਾ ਹੈ ਕਿਉਂਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦਾ ਸਿਆਸੀ ਪ੍ਰਭਾਵ ਨੌਜਵਾਨਾਂ ਨੂੰ ਨਵੀਂ ਪ੍ਰੇਰਨਾ ਦੇ ਰਿਹਾ ਹੈ।ਪ੍ਰਤਾਪ ਸਿੰਘ ਬਾਜਵਾ ਨੇ ਰਿਤਿਕ ਅਰੋੜਾ ਨੂੰ ਜਨਰਲ ਸਕੱਤਰ ਬਣਨ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਚੰਗੇ ਹਿਰਦੇ ਨਾਲ ਕੰਮ ਕਰਨ ਵਾਲਿਆਂ ਨੂੰ ਹਮੇਸ਼ਾ ਜ਼ਿੰਮੇਵਾਰੀਆਂ ਮਿਲਦੀਆਂ ਹਨ।ਸ.ਬਾਜਵਾ ਨੇ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਗੁਰੂ ਨਗਰੀ ਤਰਨਤਾਰਨ ਆਉਣਗੇ ਅਤੇ ਉਨ੍ਹਾਂ ਕਾਂਗਰਸੀਆਂ ਦਾ ਧਿਆਨ ਰੱਖਣਗੇ ਜਿਨ੍ਹਾਂ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਜ਼ੁਲਮ ਹੋ ਰਹੇ ਹਨ।
ਫੋਟੋ: ਪੰਜਾਬ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਮੂੰਹ ਮਿੱਠਾ ਕਰਵਾਉਦੇ ਹੋਏ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਿਤਿਕ ਅਰੋੜਾ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ ਤਰਨਤਾਰਨ)