ਕੈਦੀਆਂ ਅਤੇ ਹਵਾਲਾਤੀਆਂ ਨੂੰ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨ ਦੀ ਕੀਤੀ ਅਪੀਲ
ਮਾਨਸਾ, 27 ਮਾਰਚ :
ਪੰਜਾਬ ਅਤੇ ਹਰਿਆਣਾ ਦੇ ਜੱਜ ਜਸਟਿਸ ਸ਼੍ਰੀ ਵਿਕਾਸ ਸੂਰੀ ਨੇ ਆਪਣੇ ਮਾਨਸਾ ਜ਼ਿਲ੍ਹੇ ਦੇ ਤੀਸਰੇ ਦਿਨ ਦੇ ਦੌਰੇ ਦੌਰਾਨ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।
ਇਸ ਦੌਰਾਨ ਜਸਟਿਸ ਸ਼੍ਰੀ ਵਿਕਾਸ ਸੂਰੀ ਨੇ ਜੇਲ੍ਹ ਵਿਖੇ ਬੈਰਕ, ਲੰਗਰ, ਕੰਟੀਨ ਅਤੇ ਹਸਪਤਾਲ ਦਾ ਨਿਰੀਖੱਣ ਕੀਤਾ। ਉਨ੍ਹਾਂ ਵੱਲੋਂ ਜੇਲ੍ਹ ਪਰਿਸਰ ਵਿੱਚ ਪੌਦੇ ਲਗਾਏ ਗਏ ਅਤੇ ਕੈਦੀਆਂ ਤੇ ਹਵਾਲਾਤੀਆਂ ਨੂੰ ਆਪਣਾ ਜੀਵਨ ਸੁਧਾਰ ਕੇ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨ ਲਈ ਕਿਹਾ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਨਵਜੋਤ ਕੌਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਿਲਪਾ ਵਰਮਾ, ਵਕੀਲ ਗੁਰਪਿਆਰ ਸਿੰਘ, ਜੇਲ੍ਹ ਸੁਪਰਡੈਂਟ ਅਰਵਿੰਦਰਪਾਲ ਸਿੰਘ ਭੱਟੀ, ਕਰਨਵੀਰ ਸਿੰਘ, ਕੁਲਜੀਤ ਸਿੰਘ ਅਤੇ ਜੇਲ੍ਹ ਡਾਕਟਰ ਸ਼ੁਵਮ ਮੌਜੂਦ ਸਨ।
Boota Singh Basi
President & Chief Editor