ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਲਾਉਣ ਦਾ ਐਲਾਨ

0
98
ਭਵਾਨੀਗੜ੍ਹ,
ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਇਲਾਕਾ ਕਮੇਟੀ ਦੀ ਮੀਟਿੰਗ ਭਵਾਨੀਗੜ੍ਹ ਵਿਖੇ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਗੁਰਚਰਨ ਸਿੰਘ ਘਰਾਚੋਂ ਨੇ ਦੱਸਿਆ ਕਿ ਜਿਸ ਵਿੱਚ ਸੀਲਿੰਗ ਐਕਟ ਤੋਂ ਉੱਪਰਲੀ ਜਮੀਨ ਦਲਿਤਾਂ ਛੋਟੇ ਅਤੇ ਬੇਜ਼ਮੀਨੇ ਕਿਸਾਨਾਂ ਵਿੱਚ ਵੰਡਾਉਣ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੇ ਮਾਲਕੀ ਹੱਕ ਦੇਣ, ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਪਲਾਟ ਦੇਣ ਅਤੇ ਸਹਿਕਾਰੀ ਸਭਾਵਾਂ ਵਿੱਚ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਨੂੰ ਹਿੱਸੇਦਾਰ ਬਣਾਉਣ ਆਦਿ ਮੰਗਾਂ ਉੱਪਰ ਚਰਚਾ ਕੀਤੀ ਗਈ। ਉਹਨਾਂ ਕਿਹਾ ਕਿ ਇੱਕ ਪਾਸੇ ਗਰੀਬ ਲੋਕਾਂ ਕੋਲ ਰਹਿਣ ਲਈ ਆਪਦਾ ਘਰ ਨਹੀਂ ਹੈ ਅਤੇ ਕਈ ਕਈ ਪਰਿਵਾਰ ਛੋਟੀ ਜਿਹੀ ਥਾਂ ਵਿੱਚ ਰਹਿਣ ਲਈ ਮਜਬੂਰ ਹਨ ਅਤੇ ਦੂਸਰੇ ਪਾਸੇ ਪੰਜਾਬ ਅੰਦਰ ਭੂਮੀ ਸੁਧਾਰ ਕਾਨੂੰਨ 1972 ਅਨੁਸਾਰ ਸਾਢੇ ਸਤਾਰਾਂ ਏਕੜ ਤੋਂ ਉੱਪਰ ਕੋਈ ਵੀ ਜਮੀਨ ਨਹੀਂ ਰੱਖ ਸਕਦਾ। ਇਸ ਦੇ ਬਾਵਜੂਦ ਸੈਂਕੜੇ ਏਕੜ ਜਮੀਨਾਂ ਉੱਪਰ ਕੁੱਝ ਕੁ ਲੋਕ ਕਾਬਜ਼ ਹਨ।
ਆਗੂਆਂ ਨੇ ਕਿਹਾ ਕਿ ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੇ ਮਾਲਕੀ ਹੱਕ ਦੇਣ ਸੰਬੰਧੀ ਸਬੰਧੀ ਸਕੀਮ ਖ਼ਤਮ ਹੋਣ ਕਿਨਾਰੇ ਹੈ ਅਤੇ ਡਰੋਨ ਰਾਹੀਂ ਮਿਨਤੀਆਂ ਦਾ ਕੰਮ ਸਾਰੇ ਬਲਾਕ ਵਿੱਚ ਮੁਕੰਮਲ ਹੋ ਚੁੱਕਿਆ ਹੈ ਫੇਰ ਵੀ ਅਜੇ ਤੱਕ ਭਵਾਨੀਗੜ੍ਹ ਬਲਾਕ ਦੇ ਕਿਸੇ ਵੀ ਪਿੰਡ ਨੂੰ ਉਸ ਦਾ ਮਾਲਕ ਹੀ ਹੱਕ ਸਬੰਧੀ ਕੋਈ ਸਬੂਤ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹਨਾਂ ਕਾਨੂੰਨਾਂ ਨੂੰ ਅਮਲੀ ਰੂਪ ਵਿੱਚ ਇਸ ਲਈ ਲਾਗੂ ਨਹੀਂ ਕੀਤਾ ਜਾ ਰਿਹਾ ਕਿਉਂਕਿ ਇਹਨਾਂ ਸਕੀਮਾਂ ਦਾ ਦਲਿਤਾਂ ਨੂੰ ਲਾਭ ਹੋਵੇਗਾ ਜਦਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਦਲਤਾਂ ਨਾਲ ਜਾਤੀ ਵਿਰਕਰਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਵਿਤਕਰੇ ਖਿਲਾਫ ਪੰਜਾਬ ਭਰ ਵਿੱਚ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ 13 ਫਰਵਰੀ ਨੂੰ ਐੱਸਡੀਐੱਮ ਦਫਤਰਾਂ ਉੱਪਰ ਧਰਨੇ ਲਗਾਏ ਜਾ ਰਹੇ ਹਨ। ਜਿਸ ਵਿੱਚ ਭਵਾਨੀਗੜ੍ਹ ਇਲਾਕੇ ਵੱਲੋਂ ਵੀ ਪਿੰਡਾਂ ਵਿੱਚ ਲਾਮਬੰਦੀ ਕਰਕੇ ਇਸ ਵਿਤਕਰੇ ਖਿਲਾਫ ਸੰਘਰਸ਼ ਵਿਡਿਆ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਧਰਨੇ ਦੀਆਂ ਤਿਆਰੀਆਂ ਸਬੰਧੀ ਬਿਉਂਤਬੰਦੀ ਕੀਤੀ ਗਈ।
ਇਸ ਮੌਕੇ ਇਲਾਕਾ ਕਮੇਟੀ ਦੀ ਮੀਟਿੰਗ ਵਿੱਚ ਉਪਰੋਕਤ ਤੋਂ ਬਿਨਾਂ ਚਮਕੌਰ ਸਿੰਘ ਝਨੇੜੀ ਹਰਜਿੰਦਰ ਸਿੰਘ ਝਨੇੜੀ ਅਵਤਾਰ ਸਿੰਘ ਬਲਦ ਕਲਾਂ ਰਾਮਕਰਨ ਬਟੜਿਆਣਾ ਅਤੇ ਗੁਰਪ੍ਰੀਤ ਸਿੰਘ ਕਪਿਆਲ ਨੇ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here