ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21  ਅਗਸਤ 2024 ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

0
50

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21  ਅਗਸਤ 2024 ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਅੰਮ੍ਰਿਤਸਰ 20 ਅਗਸਤ 2024:–ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੌਜਾਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀਮਤੀ ਨੀਲਮ ਮਹੇ , ਡਿਪਟੀ ਡਾਇਰੈਕਟਰ ਜ਼ਿਲਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ  ਨੇ ਕੀਤਾ।

ਉਹਨਾਂ ਕਿਹਾ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਨਰੇਸ਼ ਕੁਮਾਰ ਜ਼ਿਲਾ ਰੋਜ਼ਗਾਰ ਅਫਸਰ ਅੰਮ੍ਰਿਤਸਰ  ਨੇ ਦੱਸਿਆ ਕਿ ਮਿਤੀ 21 ਅਗਸਤ 2024 ਦਿਨ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਐੱਲ ਆਈ.ਸੀ (ਮਹੀਲਾ ਕਰੀਅਰ ਏਜੰਟ), ਪੇਅ, ਟੀ.ਐੱਮ , ਐੱਸ.ਬੀ.ਆਈ ਕਾਰਡਸ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ।

 ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਅਫਸਰ, ਮਹੀਲਾ ਕਰੀਅਰ ਏਜੰਟ ਅਤੇ ਸੇਲਜ਼ ਐਗਜ਼ੀਕਿਊਟਿਵ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ, ਜਿਨਾਂ ਦੀ ਤਨਖਾਹ 7 ਤੋਂ 17 ਹਜ਼ਾਰ ਰੁਪਏ ਹੋਵੇਗੀ। ਜਿਸ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਬਾਇਓਡਾਟਾ ਲੈ ਕੇ ਸਵੇਰੇ 09.30 ਵਜੇ ਪਹੁੰਚ ਸਕਦੇ ਹਨ। ਕੈਂਪ ਬਾਰੇ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਗਰੁੱਪ https://tinyurl.com/dbeeasr ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here