ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ‘ਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਗਏ ਬੂਟੇ

0
39
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ‘ਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਗਏ ਬੂਟੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ‘ਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਗਏ ਬੂਟੇ
ਦਲਜੀਤ ਕੌਰ
ਸੰਗਰੂਰ, 6 ਜੂਨ, 2024: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ਼੍ਰੀ ਮੁਨੀਸ਼ ਸਿੰਗਲ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਜਿਲ੍ਹਾ ਜੇਲ੍ਹ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਉਤੇ ਵਾਤਾਵਰਨ ਦੀ ਸਾਂਭ—ਸੰਭਾਲ ਲਈ ਬੂਟੇ ਲਗਾਏ ਗਏ।
ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ੍ਰੀਮਤੀ ਦਲਜੀਤ ਕੌਰ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਰੁੱਖਾਂ ਦੀ ਬਹੁਤ ਮਹੱਤਤਾ ਹੈ, ਇਹਨਾਂ ਨਾਲ ਸਾਨੂੰ ਸਾਫ ਪਾਣੀ ਅਤੇ ਹਵਾ ਮਿਲਦੀ ਹੈ ਜੋ ਕਿ ਸਾਨੂੰ ਬਿਮਾਰੀ ਰਹਿਤ ਜ਼ਿੰਦਗੀ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ  ਸਿਹਤਮੰਦ ਵਾਤਾਵਰਨ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ ਤਾਂ ਜੋ ਖੁਦ ਲਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਨ ਦੀ ਸਿਰਜਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਹਨਾਂ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਗਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਰੁੱਖ ਲਗਾਉਣ ਉਪਰੰਤ ਜ਼ਿੰਮੇਵਾਰੀ ਨਾਲ ਉਸਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਉਹਨਾਂ ਨੇ ਬੰਦੀਆਂ ਨੂੰ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਸਬੰਧੀ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ।

LEAVE A REPLY

Please enter your comment!
Please enter your name here