ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਨਿਰਧਾਰਿਤ ਸ਼ਡਿਊਲ ਅਨੁਸਾਰ ਚੋਣ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਨਿਰਧਾਰਿਤ ਸ਼ਡਿਊਲ ਅਨੁਸਾਰ ਚੋਣ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ
ਦਲਜੀਤ ਕੌਰ
ਸੰਗਰੂਰ, 29 ਅਪ੍ਰੈਲ, 2024: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਅੱਜ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਹੁਣ ਤੱਕ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਬਾਰੇ ਵਿਸਤ੍ਰਿਤ ਵਿੱਚ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਨਿਰਧਾਰਿਤ ਸ਼ਡਿਊਲ ਅਨੁਸਾਰ ਚੋਣ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ 7 ਮਈ ਨੂੰ ਹੋਣ ਵਾਲੇ ਗਜਟ ਨੋਟੀਫਿਕੇਸ਼ਨ ਤੋਂ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ, ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਨਿਰਧਾਰਿਤ ਸਮਾਂ ਸਾਰਣੀ, ਪੋਸਟਲ ਬੈਲਟ, ਵੋਟਰ ਇਨਫਰਮੇਸ਼ਨ ਸਲਿੱਪਾਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਿੱਤੀਆਂ ਜਾਣਕਾਰੀਆਂ, ਈ.ਵੀ.ਐਮ ਦੀ ਸਥਿਤੀ, ਕ੍ਰਿਟੀਕਲ ਤੇ ਵਲਨਰੇਬਲ ਪੋਲਿੰਗ ਸਟੇਸ਼ਨਾਂ, ਸ਼ਿਕਾਇਤਾਂ ਦੇ ਨਿਪਟਾਰੇ, ਸਵੀਪ ਗਤੀਵਿਧੀਆਂ, ਕਾਊਂਟਿੰਗ ਸੈਂਟਰਾਂ ਆਦਿ ਦੇ ਨਾਲ ਨਾਲ ਸੁਰੱਖਿਆ ਵਿਵਸਥਾਵਾਂ, ਰੈਂਡੇਮਾਈਜੇਸ਼ਨ ਪ੍ਰਕਿਰਿਆ, ਆਬਜ਼ਰਵਰਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਆਦਿ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਸਹਾਇਕ ਰਿਟਰਨਿੰਗ ਅਫ਼ਸਰ 99-ਲਹਿਰਾ ਸੂਬਾ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ 100-ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਰਿਟਰਨਿੰਗ ਅਫ਼ਸਰ 101-ਸੁਨਾਮ ਪਰਮੋਦ ਸਿੰਗਲਾ, ਸਹਾਇਕ ਰਿਟਰਨਿੰਗ ਅਫ਼ਸਰ 107-ਧੂਰੀ ਅਮਿਤ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ 108-ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਚੋਣ ਕਾਨੂੰਗੋ ਚਮਕੌਰ ਸਿੰਘ ਵੀ ਹਾਜ਼ਰ ਸਨ।