ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐੱਸ.ਐੱਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ
ਸੰਗਰੂਰ, 1 ਮਈ, 2024: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਲਈ ਟੀਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋੜੀਂਦੇ ਪ੍ਰਬੰਧ ਮੁਕੰਮਲ ਹਨ। ਮੀਟਿੰਗ ਦੌਰਾਨ ਫਾਰਮ ਨੰਬਰ 6, ਵੋਟਰ ਫੋਟੋ ਪਹਿਚਾਣ ਪੱਤਰ, ਚੋਣ ਅਮਲੇ ਲਈ ਸਿਖਲਾਈ ਪ੍ਰਬੰਧਾਂ, ਚੋਣ ਅਮਲੇ ਦੀ ਭਲਾਈ ਲਈ ਕੀਤੇ ਜਾਣ ਵਾਲੇ ਉਪਰਾਲਿਆਂ, ਪੋਸਟਲ ਬੈਲਟ ਦੀ ਛਪਾਈ ਲਈ ਕੀਤੇ ਪ੍ਰਬੰਧਾਂ, ਈ.ਵੀ.ਐਮ ਦੀ ਰੈਂਡੇਮਾਈਜੇਸ਼ਨ, ਗਿਣਤੀ ਕੇਂਦਰਾਂ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰਬੰਧਾਂ, ਸ਼ਿਕਾਇਤਾਂ ਦੇ ਨਿਪਟਾਰੇ, ਸਵੀਪ ਗਤੀਵਿਧੀਆਂ, ਅੰਤਰ ਰਾਜੀ ਨਾਕਿਆਂ, ਫਲਾਇੰਗ ਸਕੁਐਡ ਸਮੇਤ ਵੱਖ-ਵੱਖ ਕਾਰਜਾਂ ਲਈ ਤਾਇਨਾਤ ਚੌਕਸੀ ਟੀਮਾਂ, ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਹੋ ਰਹੀਆਂ ਕਾਰਵਾਈਆਂ ਸਮੇਤ ਪੁਲਿਸ ਵੱਲੋਂ ਸੁਰੱਖਿਆ ਵਿਵਸਥਾ ਨੂੰ ਯਕੀਨੀ ਬਣਾਉਣ ਤੇ ਸ਼ਰਾਰਤੀ ਅਨਸਰਾਂ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਸਹਾਇਕ ਰਿਟਰਨਿੰਗ ਅਫ਼ਸਰ 99-ਲਹਿਰਾ ਸੂਬਾ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ 100-ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਰਿਟਰਨਿੰਗ ਅਫ਼ਸਰ 101-ਸੁਨਾਮ ਪਰਮੋਦ ਸਿੰਗਲਾ, ਸਹਾਇਕ ਰਿਟਰਨਿੰਗ ਅਫ਼ਸਰ 107-ਧੂਰੀ ਅਮਿਤ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ 108-ਸੰਗਰੂਰ ਚਰਨਜੋਤ ਸਿੰਘ ਵਾਲੀਆ, ਨੋਡਲ ਅਫ਼ਸਰ ਸਵੀਪ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਚੋਣ ਕਾਨੂੰਗੋ ਚਮਕੌਰ ਸਿੰਘ ਵੀ ਹਾਜ਼ਰ ਸਨ।