ਜ਼ਿਲ੍ਹਾ ਪੱਧਰੀ ਕੁਸ਼ਤੀ ਚੈਪੀਅਨਸ਼ਿੱਪ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪਹਿਲਵਾਨ ਸਰਗੁਣ ਕੌਰ ਕੰਗ ਨੇ ਜਿੱਤਿਆ ਗੋਲਡ ਮੈਡਲ
ਬੰਗਾ 14 ਸਤੰਬਰ 2024
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਵਿਦਿਆਰਥਣ ਸਰਗੁਣ ਕੌਰ ਕੰਗ ਵੱਲੋਂ ਜ਼ਿਲ੍ਹਾ ਕੁਸ਼ਤੀ ਚੈਂਪੀਅਨਸ਼ਿਪ ਵਿੱਚੋਂ ਗੋਲਡ ਮੈਡਲ ਜਿੱਤਣ ਦਾ ਸਮਾਚਾਰ ਹੈ । ਸਕੂਲ ਦੇ ਸਿੱਖਿਆ ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ ਨੇ ਦੱਸਿਆ ਕਿ ਬੀਤੇ ਦਿਨੀ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਹੋਈ ਜ਼ਿਲ੍ਹਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਵਿਚੋਂ ਸਕੂਲ ਦੀ ਵਿਦਿਆਰਥਣ ਪਹਿਲਵਾਨ ਸਰਗੁਣ ਕੌਰ ਕੰਗ ਪੁੱਤਰੀ ਬਲਜੀਤ ਸਿੰਘ ਕੰਗ-ਰਮਨਦੀਪ ਕੌਰ ਕੰਗ ਨੇ ਅੰਡਰ 14 ਸਾਲ, 39 ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਕੁਸ਼ਤੀ ਖੇਡ ਕੇ ਗੋਲਡ ਮੈਡਲ ਜਿੱਤਿਆ ਹੈ ਅਤੇ ਇਹ ਮੈਡਲ ਜਿੱਤਣ ਨਾਲ ਹੀ ਉੇਸ ਦੀ ਚੋਣ ਸੂਬਾ ਪੱਧਰੀ ਕੁਸ਼ਤੀ ਚੈਪੀਅਨਸ਼ਿਪ ਲਈ ਹੋ ਗਈ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਜਿੱਥੇ ਪਹਿਲਵਾਨ ਸਰਗੁਣ ਕੌਰ ਕੰਗ ਨੇ ਆਪਣਾ ਨਾਮ ਰੋਸ਼ਨ ਕੀਤਾ ਹੈ ਉੱਥੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਵੀ ਉੱਚਾ ਕੀਤਾ ਹੈ । ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਡਾ ਕੁਲਵਿੰਦਰ ਸਿੰਘ ਢਾਹਾਂ ਨੇ ਵੀ ਸਕੂਲ ਦੀ ਵਿਦਿਆਰਥਣ ਪਹਿਲਵਾਨ ਸਰਗੁਣ ਕੌਰ ਕੰਗ ਨੂੰ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ ਅਤੇ ਪੰਜਾਬ ਪੱਧਰੀ ਕੁਸ਼ਤੀ ਚੈਪੀਅਨਸ਼ਿਪ ਜਿੱਤਣ ਲਈ ਆਪਣੀਆਂ ਸ਼ੁਭ ਕਾਮਨਾਵਾਂ ਵੀ ਦਿੱਤੀਆਂ । ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਵਨੀਤਾ ਚੋਟ, ਮੈਡਮ ਜਸਵੀਰ ਕੌਰ ਡੀ. ਪੀ. ਈ., ਅਰਵਿੰਦਰ ਬਸਰਾ ਡੀ.ਪੀ. ਈ., ਮੈਡਮ ਕੋਮਲ ਡੀ.ਪੀ.ਈ. ਵੀ ਹਾਜ਼ਰ ਸਨ ।
ਫੋਟੋ : ਸਕੂਲ ਵਿਦਿਆਰਥਣ ਗੋਲਡ ਮੈਡਲ ਜੇਤੂ ਪਹਿਲਵਾਨ ਸੁਰਗੁਣ ਕੌਰ ਕੰਗ ਨਾਲ ਯਾਦਗਾਰੀ ਤਸਵੀਰ ਵਿਚ ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ, ਪ੍ਰਿੰਸੀਪਲ ਵਨੀਤਾ ਚੋਟ ਅਤੇ ਹੋਰ ਅਧਿਆਪਕ