ਜ਼ਿਲ੍ਹਾ ਮੈਡੀਸਨ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ ਨਿਰਧਾਰਿਤ ਕੀਮਤ ਤੋਂ ਵੱਧ ਦਵਾਈਆਂ ਦਾ ਮੁੱਲ ਨਾ ਵਸੂਲਿਆ ਜਾਵੇ: ਡਾ. ਕਿਰਪਾਲ ਸਿੰਘ
ਜ਼ਿਲ੍ਹਾ ਮੈਡੀਸਨ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ
ਨਿਰਧਾਰਿਤ ਕੀਮਤ ਤੋਂ ਵੱਧ ਦਵਾਈਆਂ ਦਾ ਮੁੱਲ ਨਾ ਵਸੂਲਿਆ ਜਾਵੇ: ਡਾ. ਕਿਰਪਾਲ ਸਿੰਘ
ਦਲਜੀਤ ਕੌਰ
ਸੰਗਰੂਰ, 21 ਜੂਨ, 2024: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੈਡੀਸਨ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸਿਵਲ ਸਰਜਨ-ਕਮ-ਚੇਅਰਮੈਨ ਡਾ. ਕਿਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਸੰਗਰੂਰ ਵਿਖੇ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਕਮੇਟੀ ਵੱਲੋਂ ਸਮੇਂ ਸਮੇਂ ਤੇ ਨਸ਼ਾ ਛੁਡਾਊ ਕੇਦਰਾਂ, ਕੈਮਿਸਟਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇਗੀ। ਉਹਨਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਦਵਾਈ ਵਿਕਰੇਤਾ ਨਿਰਧਾਰਤ ਕੀਮਤ ਤੋਂ ਵੱਧ ਦਵਾਈਆਂ ਦਾ ਮੁੱਲ ਨਾ ਵਸੂਲ ਕਰੇ,ਅਜਿਹਾ ਕਰਨ ਤੇ ਦੁਕਾਨਦਾਰ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੂਹ ਐਸ.ਐਮ.ਓਜ ਨੂੰ ਆਪਣੇ-ਆਪਣੇ ਹਸਪਤਾਲਾਂ ਵਿੱਚ ਸ਼ਿਕਾਇਤ/ਸੁਝਾਓ ਬਾਕਸ ਲਗਾਉਣ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਵਾਈਆਂ ਦੀ ਲੋੜ ਤੋਂ ਵੱਧ ਅਤੇ ਡਾਕਟਰ ਦੀ ਸਲਾਹ ਤੋਂ ਬਿਨਾਂ ਵਰਤੋਂ ਨਾ ਕੀਤੀ ਜਾਵੇ ਤਾਂ ਕਿ ਡਰੱਗ ਰਜਿਸਟੈਂਸ/ਪ੍ਰਤੀਰੋਧ ਤੋਂ ਬਚਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ ,ਜ਼ੈੱਡ. ਐਲ. ਏ. ਨਵਜੋਤ ਕੌਰ, ਜ਼ਿਲ੍ਹਾ ਫਾਰਮੇਸੀ ਅਫਸਰ ਅਨਿਲ ਕੁਮਾਰ ਮਿੱਤਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਐੱਸ. ਏ. ਨਰੇਸ਼ ਕੁਮਾਰ, ਹਰਦੀਪ ਕੁਮਾਰ, ਪ੍ਰੀਤੀ ਰਾਣੀ ਆਦਿ ਹਾਜਰ ਸਨ।
ਫੋਟੋ ਕੈਪਸਨ:- ਸਿਵਲ ਸਰਜਨ ਡਾ. ਕਿਰਪਾਲ ਸਿੰਘ ਮੀਟਿੰਗ ਕਰਦੇ ਹੋਏ