ਜ਼ਿਲ੍ਹੇ ਦੀਆਂ ਮੰਡੀਆਂ ਅੰਦਰ 530901 ਮੀਟਰਕ ਟਨ ਕਣਕ ਪੁੱਜੀਸ 505548 ਮੀਟਰਕ ਟਨ ਦੀ ਹੋਈ ਖਰੀਦ
ਕਿਸਾਨਾਂ ਨੂੰ ਕੀਤੀ 1167।67 ਕਰੋੜ ਦੀ ਅਦਾਇਗੀ
ਮਾਨਸਾ, 29 ਅਪ੍ਰੈਲ 2025
ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 530901 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖੑਵੱਖ ਖਰੀਦ ਏਜੰਸੀਆਂ ਵੱਲੋਂ 505548 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ।ਏ।ਐਸ। ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 159178 ਮੀਟਰਕ ਟਨ, ਮਾਰਕਫੈੱਡ ਵੱਲੋਂ 146986 ਮੀਟਰਕ ਟਨ, ਪਨਸਪ ਵੱਲੋਂ 123908 ਮੀਟਰਕ ਟਨ, ਵੇਅਰ ਹਾਊਸ ਵੱਲੋਂ 69900 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 1167।67 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਅਤੇ ਲਿਫਟਿੰਗ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ 306653 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।