ਆਮ ਆਦਮੀ ਕਲੀਨਿਕਾਂ ਵਿਚ ਬਿਹਤਰ ਸਿਹਤ ਸੇਵਾਵਾਂ ਲਈ ਸਹਾਈ ਹੋਵੇਗੀ ਫਾਰਮਾਸਿਸਟਾਂ ਦੀ ਨਿਯੁਕਤੀ-ਸਿਵਲ ਸਰਜਨ
ਮਾਨਸਾ, 05 ਅਗਸਤ:
ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸੂਬੇ ਦੇ ਲੋਕਾਂ ਨੂੰ ਵਧੀਆ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਉਪਰਾਲਿਆਂ ਸਦਕਾ ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਆਮ ਆਦਮੀ ਕਲੀਨਿਕ ਫਰਮਾਸਿਸਟਾਂ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਉਪਰੰਤ 8 ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਲਾਕਾਂ ਅਧੀਨ ਆਉਂਦੇ ਆਮ ਆਦਮੀ ਕਲੀਨਿਕਾਂ ਲਈ ਕੁੱਲ 08 ਫਰਮਾਸਿਸਟ ਦੀ ਕੌਂਸÇਲੰਗ ਉਪਰੰਤ ਸੂਚੀ ਸਰਕਾਰ ਦੁਆਰਾ ਦਰਸਾਏ ਗਏ ਨਿਯਮਾਂ ਦੀ ਪਾਲਣਾ ਕਰਦੇ ਹੋਏ ਮੈਰਿਟ ਕਮ ਰੋਸਟਰ ਦੇ ਅਧਾਰ ’ਤੇ ਬਣਾਈ ਗਈ ਕਮੇਟੀ ਦੀ ਦੇਖ ਰੇਖ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਲਗਾ ਕੇ ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦੀਆਂ ਬਿਹਤਰ ਸਿਹਤ ਸੇਵਾਵਾਂ ਲਈ ਫਾਰਮਾਸਿਸਟ ਦੀ ਭਰਤੀ ਸਹਾਇੀ ਹੋਵੇਗੀ ਅਤੇ ਇੰਨ੍ਹਾਂ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਮੌਕੇ ਸਹਾਇਕ ਸਿਵਲ ਸਰਜਨ-ਕਮ-ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਜਸਕਮਲ ਕੌਰ, ਜ਼ਿਲ੍ਹਾ ਸਮੂਹ ਸਿਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ.ਅਵਤਾਰ, ਉਪ ਸਮੂਹ ਸਿਖਿਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ ਮੌਜੂਦ ਸਨ।
Boota Singh Basi
President & Chief Editor