ਅੰਮ੍ਰਿਤਸਰ,ਰਾਜਿੰਦਰ ਰਿਖੀ
ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸ੍ਰ ਸੁਨੀਲ ਜਾਖੜ ਦਾ ਅੰਮ੍ਰਿਤਸਰ ਪੁੱਜਣ ‘ਤੇ ਉੱਘੇ ਭਾਜਪਾ ਆਗੂ ਅਤੇ ਤਰਨਤਾਰਨ ਦੇ ਸਾਬਕਾ ਚੇਅਰਮੈਨ ਪ੍ਰੋ.ਗੁਰਵਿੰਦਰ ਸਿੰਘ ਵੱਲੋ ਨਿੱਘਾ ਸਵਾਗਤ ਕੀਤਾ ਗਿਆ । ਉਹ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ ਮੱਥਾ ਟੇਕਣ ਦੇ ਲਈ ਇੱਥੇ ਪੁੱਜੇ ਸਨ। ਉਹਨਾਂ ਦੇ ਸਵਾਗਤ ਵਿੱਚ ਇੱਥੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ ਉਥੇ ਕਈ ਸੀਨੀਅਰ ਭਾਜਪਾ ਆਗੂ ਵੀ ਉਹਨਾਂ ਦਾ ਏਥੇ ਨਿੱਘਾ ਸਵਾਗਤ ਕਰਨ ਲਈ ਹਾਜ਼ਰ ਹੋਏ ਸਨ। ਪ੍ਰੋਫ਼ੈਸਰ ਗੁਰਵਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਉਣ ਦੇ ਲਈ ਸੁਨੀਲ ਜਾਖੜ ਹੀ ਇਸ ਸਮੇਂ ਸਭ ਤੋਂ ਹੰਢੇ-ਵਰਤੇ ਅਤੇ ਪ੍ਰੋੜ ਸਿਆਸਤਦਾਨ ਤੌਰ ਤੇ ਪੰਜਾਬ ਨੂੰ ਅੱਗੇ ਲੈ ਕੇ ਜਾ ਸਕਣ ਦੇ ਸਮਰਥ ਹਨ। ਇਸ ਵਿਚ ਕੋਈ ਦੋ ਰਾਵਾਂ ਨਹੀਂ ਹਨ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕ ਪੂਰੀ ਤਰਾਂ ਪ੍ਰੋੜ ਸਿਆਸਤਦਾਨ ਮਨ ਚੁੱਕੇ ਹਨ। ਉਹਨਾਂ ਨੇ ਭਾਜਪਾ ਹਾਈ ਕਮਾਂਡ ਵੱਲੋ ਦੂਰ ਦ੍ਰਿਸ਼ਟੀ ਨਾਲ ਲਏ ਗਏ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਭਾਜਪਾ ਹਾਈ ਕਮਾਂਡ ਨੇ ਪੰਜਾਬ ਨੂੰ ਅੱਗੇ ਲੈ ਜਾਣ ਦਾ ਇਕ ਤਰ੍ਹਾਂ ਦਾ ਫੈਸਲਾ ਲਿਆ ਹੈ । ਉਹ ਪੰਜਾਬ ਵਿਚ ਭਾਜਪਾ ਨੂੰ ਪੂਰੀ ਮਜ਼ਬੂਤੀ ਦੇ ਨਾਲ ਅੱਗੇ ਵਧਦਾ ਵੇਖਣਗੇ । ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸ੍ਰੀ ਸੁਨੀਲ ਜਾਖੜ ਜੀ ਦੀ ਅਗਵਾਈ ਹੇਠ ਆਪਣੀ ਵੋਟ ਦਾ ਪ੍ਰਯੋਗ ਪ੍ਰਧਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਹੱਕ ਵਿੱਚ ਹੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਨੂੰ ਭਲੀ ਭਾਂਤ ਸਮਝ ਚੁੱਕੇ ਹਨ ਕਿ ਜੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਲੈ ਕੇ ਜਾਣਾ ਹੈ ਤਾਂ ਪੰਜਾਬ ਵਿੱਚੋਂ ਭਾਜਪਾ ਦੇ ਉਮੀਦਵਾਰਾਂ ਨੂੰ ਜਤਾਉਣ ਬਹੁਤ ਜ਼ਰੂਰੀ ਹੈ। ਉਹਨਾਂ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਬਣ ਗਈ ਹੈ ਕਿ ਪੰਜਾਬ ਵਿਚ ਭਾਜਪਾ ਜਿਨ੍ਹਾਂ ਜ਼ਿਆਦਾ ਮਜ਼ਬੂਤ ਹੋਵੇਗੀ ਪੰਜਾਬ ਵੀ ਉਨ੍ਹਾਂ ਹੀ ਜ਼ਿਆਦਾ ਮਜ਼ਬੂਤ ਹੋ ਕੇ ਉਭਰੇਗਾ । ਪ੍ਰੋਫੈਸਰ ਮੰਮਣਕੇ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਦਾ ਫੈਸਲਾ ਕਰ ਚੁੱਕੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਹੀ ਵੋਟ ਪਾ ਕੇ ਪੰਜਾਬ ਅਤੇ ਦੇਸ਼ ਨੂੰ ਮਜਬੂਤ ਕੀਤਾ ਜਾ ਸਕਦਾ ਹੈ । ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਸੁਨੀਲ ਜਾਖੜ ਜੀ ਦੀ ਅਗਵਾਈ ਹੇਠ ਭਾਜਪਾ ਦੇ ਨਾਲ ਜੁੜਨ ਤਾਂ ਜੋ ਇੱਕ ਹੋਰ ਮਜ਼ਬੂਤ ਸਰਕਾਰ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦਿੱਤੀ ਜਾ ਸਕੇ ।
ਕੈਪਸ਼ਨ : ਸ੍ਰੀ ਦਰਬਾਰ ਸਾਹਿਬ ਪੁੱਜਣ ਤੇ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀ ਸੁਨੀਲ ਜਾਖੜ ਦਾ ਨਿੱਘਾ ਸਵਾਗਤ ਕਰਦੇ ਹੋਏ ਪ੍ਰੋਫੈਸਰ ਮੰਮਣਕੇ ਅਤੇ ਉਨ੍ਹਾਂ ਦੇ ਨਾਲ ਹਨ ਅਮਨਦੀਪ ਸਿੰਘ ਭੱਟੀ ਅਤੇ
ਆਲਮਗੀਰ ਸਿੰਘ ਸੰਧੂ ।
Boota Singh Basi
President & Chief Editor