ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਬਣਾਵੇਗਾ ਹਰਿਆਵਲ ਭਰਪੂਰ – ਡਿਪਟੀ ਕਮਿਸ਼ਨਰ

0
70
ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਬਣਾਵੇਗਾ ਹਰਿਆਵਲ ਭਰਪੂਰ – ਡਿਪਟੀ ਕਮਿਸ਼ਨਰ

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰਅੰਮ੍ਰਿਤਸਰ

ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਬਣਾਵੇਗਾ ਹਰਿਆਵਲ ਭਰਪੂਰ – ਡਿਪਟੀ ਕਮਿਸ਼ਨਰ

ਨਗਰ ਨਿਗਮ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ – ਮੇਅਰ ਨਗਰ ਨਿਗਮ

ਅੰਮ੍ਰਿਤਸਰ 17 ਫਰਵਰੀ 2025—

ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਗੋਲਡਨ ਗੇਟ ਤੇ ਵੱਡੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ  ਨੂੰ ਹਰਿਆਵਲ ਭਰਪੂਰ ਬਣਾਵੇਗਾ। ਉਨਾਂ ਦੱਸਿਆ ਕਿ ਇਸ ਕੰਮ ਲਈ 10 ਤੋਂ 15 ਫੁੱਟ ਦੇ ਵੱਡੇ ਪੌਦੇ ਮੇਨ ਸੜ੍ਹਕਾਂ ਤੇ ਲਗਾਏ ਜਾਣਗੇ। ਜਿਸ ਨਾਲ ਸ਼ਹਿਰ ਦੀ ਖੂਬਸੂਰਤੀ ਵਿੱਚ ਵੀ ਵਾਧਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੀ ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਘਰਾਂ ਦੇ ਆਲੇ ਦੁਆਲੇ ਖਾਲ੍ਹੀ ਥਾਵਾਂ ਤੇ ਪੌਦੇ ਜ਼ਰੂਰ ਲਗਾਉਣ। ਉਨਾਂ ਕਿਹਾ ਕਿ ਜੇਕਰ ਆਉਣ ਵਾਲੀ ਪੀੜ੍ਹੀ ਨੂੰ ਅਸੀਂ ਚੰਗਾ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਸਾਨੂੰ ਅੱਜ ਤੋਂ ਹੀ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਹ ਮੌਸਮ ਪੌਦੇ ਲਗਾਉਣ ਲਈ ਕਾਫ਼ੀ ਸਹਾਈ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਸੰਤ ਬਾਬਾ ਕਸ਼ਮੀਰ ਸਿੰਘਭੂਰੀ ਵਾਲੇ ਜੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨਾਂ ਵਲੋਂ ਤਾਰਾਂ ਵਾਲੇ ਪੁੱਲ ਤੋਂ ਤਰਨ ਤਾਰਨ ਰੋਡ ਤੱਕ ਜੋ ਪੌਦੇ ਲਗਾਏ ਗਏ ਸਨ ਉਹ  ਕਾਫ਼ੀ ਵੱਡੇ ਹੋ ਚੁੱਕੇ ਹਨਜਿਸ ਨਾਲ ਸੜ੍ਹਕ ਦੇ ਆਲ੍ਹੇ ਦੁਆਲੇ ਕਾਫ਼ੀ ਛਾਂ ਅਤੇ ਸੁੰਦਰਤਾ ਵਿੱਚ ਵੀ ਵਾਧਾ ਹੋਇਆ ਹੈ।

ਇਸ ਮੌਕੇ ਨਗਰ ਨਿਗਮ ਦੇ ਮੇਅਰ ਸਜਤਿੰਦਰ ਸਿੰਘ ਮੋਤੀ ਭਾਟੀਆ ਨੇ ਬਾਬਾ ਜੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨਾਂ ਵਲੋਂ ਕੀਤਾ ਜਾ ਰਿਹਾ ਉਪਰਾਲਾ ਆਉਣ ਵਾਲੀ ਪੀੜ੍ਹੀ ਲਈ ਰਾਹ ਦਸੇਰਾ ਹੋਵੇਗਾ।  ਉਨਾਂ ਕਿਹਾ ਕਿ ਨਗਰ ਨਿਗਮ ਇਨਾਂ ਪੌਦਿਆਂ ਦੀ ਦੇਖਭਾਲ ਕਰਨ ਲਈ ਵਚਨਬੱਧ ਹੈ ਅਤੇ ਇਨਾਂ ਪੌਦਿਆਂ ਦੇ ਆਲ੍ਹੇ ਦੁਆਲੇ ਟ੍ਰੀ ਗਾਰਡ ਲਗਾਏ ਜਾਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇਨਾਂ ਪੌਦਿਆਂ ਨੂੰ ਪਾਣੀ ਦੇਣ ਲਈ ਨਗਰ ਕਮਿਸ਼ਨਰ ਦੇ  ਪਾਣੀ ਦੇ ਟੈਂਕਰ ਵੀ ਕੰਮ ਕਰਨਗੇ।  ਉਨਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ।

ਮੇਅਰ ਨਗਰ ਨਿਗਮ ਨੇ ਲੋਕਾਂ ਨੂੰ ਰੁੱਖ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਨ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦਸਤੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਜਦੋਂ ਨੌਜਵਾਨਾਂ ਨੇ ਇਸ ਦਾ ਬੀੜਾ ਚੁੱਕਿਆ ਹੈ ਤਾਂ ਹਰ ਪਾਸੇ ਹਰਿਆਲੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤਾਪਮਾਨ ਵੱਧ ਰਿਹਾ ਹੈ ਅਤੇ ਸਾਨੂੰ ਬਰਸਾਤ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈਰੁੱਖ ਹੀ ਇਸ ਦਾ ਇੱਕੋ ਇੱਕ ਹੱਲ ਹੈਇਸ ਲਈ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਆਪਣੇ ਇਲਾਕਿਆਂ ਵਿੱਚ ਦਸਤੇ ਬਣਾ ਕੇ ਕੰਮ ਕਰਣ  ਤਾਂ ਜੋ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਇਆ ਜਾ ਸਕੇ।

ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸਜਸਪ੍ਰੀਤ ਸਿੰਘਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਕੈਪਸ਼ਨ ਮੇਅਰ ਨਗਰ ਨਿਗਮ ਸਜਤਿੰਦਰ ਸਿੰਘ ਮੋਤੀ ਭਾਟੀਆ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ   ਗੋਲਡਨ ਗੇਟ ਤੇ ਪੌਦੇ ਲਗਾਉਦੇ ਹੋਏ। ਨਾਲ ਨਜ਼ਰ ਆ ਰਹੇ ਹਨ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ

====—

LEAVE A REPLY

Please enter your comment!
Please enter your name here