ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਜਿਲ੍ਹਾ ਪੱਧਰੀ ਆਈਡੀਐਸਪੀ ਟ੍ਰੇਨਿੰਗ ਵਰਕਸ਼ਾਪ ਦਾ ਕੀਤਾ ਆਯੋਜਨ
ਅੰਮ੍ਰਿਤਸਰ 17ਫਰਵਰੀ ( ) ਸਿਵਲ ਸਰਜਨ ਡਾ ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਆਈਡੀਐਸਪੀ ਪ੍ਰੋਗਰਾਮ ਤਹਿਤ ਇੱਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਿਲ੍ਹੇ ਭਰ ਦੇ ਕਮਿਊਨਿਟੀ ਹੈਲਥ ਅਫਸਰਾ ਦੀ ਟ੍ਰੇਨਿੰਗ ਕਰਵਾਈ ਗਈ। ਇਸ ਦੌਰਾਨ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਆਈਡੀਐਸਪੀ ਤਹਿਤ ਬਹੁਤ ਸਾਰੀਆਂ ਛੂਤ ਦੀਆਂ ਬਿਮਾਰੀਆਂ ਜਿਵੇਂ ਟੀਬੀ, ਹੈਜਾ, ਸਵਾਇਨ ਫਲੂ, ਕਰੋਨਾ ਮਲੇਰੀਆ, ਡੇਂਗੂ, ਚਿਕਨਗੁਣੀਆ, ਹੈਪਰਟਾਈਟਸ ਅਤੇ ਵਾਟਰ ਬੋਰਨ ਡਿਜੀਜ ਆਦੀ ਨੂੰ ਕਵਰ ਕੀਤਾ ਜਾਂਦਾ ਹੈ। ਇਸ ਪ੍ਰੋਗਰਾਮ ਤਹਿਤ ਜਿਲੇ ਭਰਦੇ ਸਾਰੇ ਇਲਾਕਿਆਂ ਵਿੱਚ ਸਰਵੇਖਣ ਕਰਕੇ ਐਕਟਿਵ ਕੇਸਾਂ ਦੀ ਭਾਲ ਕੀਤੀ ਜਾਂਦੀ ਹੈ ਅਤੇ ਉਹਨਾਂ ਦੀ ਜਾਂਚ ਕਰਵਾਉਣ ਉਪਰੰਤ ਮੁਫਤ ਇਲਾਜ ਕਰਾਇਆ ਜਾਂਦਾ ਹੈ। ਇਸ ਦੌਰਾਨ ਐਪੀਡਮੋਲਜਿਸਟ ਆਈਡੀਐਸਪੀ ਡਾ ਨਵਦੀਪ ਕੌਰ ਵੱਲੋਂ ਸਮੂਹ ਸਟਾਫ ਨੂੰ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ ਐਪੀਡਮੋਲੋਜਿਸਟ ਡਾ ਹਰਜੋਤ ਕੌਰ, ਜਿਲਾ ਐਮਆਈਓ ਅਮਰਦੀਪ ਸਿੰਘ, ਤ੍ਰਿਪਤਾ ਕੁਮਾਰੀ ਅਤੇ ਸਮੂਹ ਸਟਾਫ ਹਾਜਰ ਸਨ।
===—