ਨਾਭਾ, 27 ਅਕਤੂਬਰ (ਤਰੁਣ ਮਹਿਤਾ)-
ਰਿਆਸਤੀ ਨਗਰੀ ਨਾਭਾ ਦੇ ਜੀਵਨ ਪ੍ਰਕਾਸ਼ ਬਾਂਸਲ ਪ੍ਰਧਾਨ ਅਗਰਵਾਲ ਸਭਾ ਨਾਭਾ ਅਤੇ ਸਮਾਜ ਸੇਵੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਉਣ ਵਾਲੀ ਦਿਵਾਲੀ ਨੂੰ ਗਰੀਨ ਦਿਵਾਲੀ ਵਜੋਂ ਮਨਾਉਣ ਤਾਂ ਜੋ ਦਿਨੋ-ਦਿਨ ਪ੍ਰਦੂਸ਼ਤ ਹੋ ਰਹੇ ਵਾਤਾਵਰਨ ਨੂੰ ਸਾਫ਼- ਸੁਥਰਾ ਰੱਖਿਆਂ ਜਾਂ ਸਕੇ। ਉਨ੍ਹਾਂ ਕਿਹਾ ਕਿ ਇਹ ਕਾਰਜ ਸਾਨੂੰ ਆਪਣੇ ਆਪ ਤੋਂ ਅਤੇ ਆਪਣੇ ਘਰ ਤੋਂ ਸ਼ੁਰੂ ਕਰਨਾ ਚਾਹੀਦਾ ਹੈ। ਸਾਨੂੰ ਪਟਾਕੇ ਰਹਿਤ ਗਰੀਨ ਦਿਵਾਲੀ ਮਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਖੁਦ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਉਪਰਾਲਾ ਕਰਾਂਗੇ ਤਾਂ ਹੀ ਅਸੀਂ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕਰ ਸਕਦੇ ਹਾਂ। ਉਨ੍ਹਾ ਕਿਹਾ ਕਿ ਜਿਥੇ ਪਟਾਕੇ ਚਲਾ ਕੇ ਪ੍ਰਦੂਸ਼ਨ ਦੂਸ਼ਿਤ ਹੁੰਦਾ ਹੈ ਉਥੇ ਹੀ ਹਰ ਇਨਸਾਨ ਨੂੰ ਇਸ ਪਟਾਕਿਆਂ ਦਾ ਧੂੰਆਂ ਸਿਹਤ ਲਈ ਠੀਕ ਨਹੀਂ ਹੈ। ਪ੍ਰਧਾਨ ਜੀਵਨ ਪ੍ਰਕਾਸ਼ ਬਾਂਸਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣਾ ਫਰਜ਼ ਸਮਝਦੇ ਹੋਏ ਆਲਾ- ਦੁਆਲਾ ਵੀ ਸਾਫ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਦਿਨੋਂ ਦਿਨ ਵਧ ਰਹੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕੀਏ।