ਜੋਨ ਪੱਧਰੀ ਖੇਡਾਂ ‘ਚ ਸਰਕਾਰੀ ਹਾਈ ਸਕੂਲ ਬਦਰਾ ਦਾ ਸ਼ਾਨਦਾਰ ਪ੍ਰਦਰਸ਼ਨ

0
85

ਬਰਨਾਲਾ, ਅਗਸਤ : ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਡੀ.ਪੀ.ਈ. ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਜੋਨ ਪੱਖੋ ਕਲਾਂ ਅਧੀਨ ਆਉਂਦੇ ਸਕੂਲਾਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਲੜਕੀਆਂ ਦੇ ਅੰਡਰ 14 ਸਾਲ ਖੋ–ਖੋ ਵਿੱਚੋਂ ਸਕੂਲ ਦੀ ਟੀਮ ਨੇ ਦੂਜਾ, ਅੰਡਰ 14 ਸਾਲ ਲੜਕਿਆਂ ਦੀ ਟੀਮ ਨੇ ਤੀਜਾ, ਕਬੱਡੀ ਸਰਕਲ ਸਟਾਇਲ ਅੰਡਰ 14 ਸਾਲ (ਲੜਕੇ) ਵਿੱਚ ਦੂਜਾ ਅਤੇ ਅੰਡਰ 17 ਸਾਲ (ਲੜਕੇ) ਵਿੱਚ ਵੀ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਸਕੂਲ ਦੇ ਖਿਡਾਰੀਆਂ ਦੀ ਚੋਣ ਜਿਲ੍ਹਾ ਟੂਰਨਾਮੈਂਟ ਲਈ ਹੋਈ ਹੈ। ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਕੂਲ ਮੁਖੀ ਗੁਰਜੀਤ ਕੌਰ ਨੇ ਕਿਹਾ ਕਿ ਸਕੂਲ ਦੇ ਇਹ ਵਿਦਿਆਰਥੀ ਭਵਿੱਖ ਵਿੱਚ ਵੀ ਹੋਰ ਜਿਆਦਾ ਪ੍ਰਾਪਤੀਆਂ ਕਰਕੇ ਇਸ ਸਕੂਲ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਮੌਕੇ ਅਧਿਆਪਕ ਪ੍ਰਗਟ ਸਿੰਘ, ਅਵਤਾਰ ਸਿੰਘ, ਗੁਰਪਿੰਦਰ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਚਿਰਜੋਤ ਸਿੰਘ ਅਤੇ ਹਰਜੀਤ ਸਿੰਘ ਜੋਗਾ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here